03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-05-2026
ਨਡਾਲਾ, 24 ਮਈ (ਰਘਬਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਨਡਾਲਾ ਦੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਪਹਿਲਾਂ ਸਕੂਲ ਦਾ ਦੌਰਾ ਕਰ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਉਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੂੰ ਰਾਸ਼ਟਰੀ ਡੇਂਗੂ ਦਿਵਸ ਮੌਕੇ ਡੇਂਗੂ ਦੇ ਲੱਛਣਾਂ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ | ਇਸ ਦੌਰਾਨ ਬੱਚਿਆਂ ਵੱਲੋਂ ਬਣਾਇਆ ਗਿਆ ਡੇਂਗੂ ਸੰਬੰਧੀ ਜਾਗਰੂਕ ਤਸਵੀਰਾਂ ਦੀ ਸ਼ਲਾਘਾ ਕਰਦਿਆਂ ਸਭ ਤੋਂ ਵਧੀਆ ਤਸਵੀਰ ਬਣਾਉਣ ਵਾਲੇ ਵਿਦਿਆਰਥੀ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਰੋਕਥਾਮ ਲਈ ਘਰਾਂ ਦੇ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਅਹਿਮ ਰੋਲ ਹੈ, ਸਾਫ਼-ਸਫ਼ਾਈ ਹੋਣ ਕਰ ਕੇ ਹੀ ਡੇਂਗੂ ਮੱਛਰਾਂ ਤੋਂ ਬੱਚਿਆ ਜਾ ਸਕਦਾ ਹੈ | ਮੌਕੇ ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਸ ਦੇ ਲੱਛਣਾਂ ਦਾ ਪਤਾ ਲਗਦੇ ਹੀ ਸਮੇਂ ਸਿਰ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਖੇ ਖ਼ੂਨ ਜਾਂਚ ਕਰਵਾਉਣ ਉਪਰੰਤ ਇਲਾਜ ਕਰਵਾਉਣ ਦੀ ਸਲਾਹ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਮ.ਪ.ਹ.ਵ ਸਤਨਾਮ ਸਿੰਘ ਅਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਦੇ ਦੋਸ਼ ਹੇਠ 5 ਸਕੂਲ ਬੱਸਾਂ ਦੇ ਕੀਤੇ ਚਲਾਨ ਅਗਲੀ ਖ਼ਬਰ ਦਿਲਬਾਗ ਸਿੰਘ ਗਿੱਲ ਨੇ ਸੰਤ ਬਾਬਾ ਅਵਤਾਰ ਸਿੰਘ ਪਾਸੋਂ ਲਿਆ ਆਸ਼ੀਰਵਾਦ <br/>
Ad Position 24