03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਦੇ ਦੋਸ਼ ਹੇਠ 5 ਸਕੂਲ ਬੱਸਾਂ ਦੇ ਕੀਤੇ ਚਲਾਨ

Ad Position 21
No active advertisement
ਅਜੀਤ ਡੈਸਕ 25-05-2026
ਕਪੂਰਥਲਾ, 24 ਮਈ (ਸਡਾਨਾ)-ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਕਪੂਰਥਲਾ ਵਿਖੇ ਬਾਲ ਸੁਰੱਖਿਆ ਟੀਮ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸਕੂਲ ਬੱਸਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਦੀ ਅਗਵਾਈ ਹੇਠ ਬਾਲ ਸੁਰੱਖਿਆ ਅਫ਼ਸਰ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਬੱਸਾਂ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਸਕੂਲਾਂ ਨਾਲ ਸਬੰਧਿਤ 16 ਬੱਸਾਂ ਦੀ ਜਾਂਚ ਕੀਤੀ ਗਈ ਤੇ ਪੰਜ ਸਕੂਲ ਬੱਸਾਂ ਵਿਚ ਖ਼ਾਮੀਆਂ ਪਈਆਂ ਗਈਆਂ, ਜਿਨ੍ਹਾਂ ਵਿਚ ਫ਼ਸਟ ਏਡ ਕਿੱਟ, ਮਹਿਲਾ ਸਹਾਇਕ ਅਤੇ ਬੱਸਾਂ ਦੇ ਫਿਟਨੈੱਸ ਸਰਟੀਫਿਕੇਟ ਨਾ ਹੋਣ ਕਾਰਨ ਇਨ੍ਹਾਂ ਬੱਸਾਂ ਦੇ ਟਰੈਫ਼ਿਕ ਪੁਲਿਸ ਵਲੋਂ ਮੌਕੇ 'ਤੇ ਹੀ ਚਲਾਨ ਕੀਤੇ ਗਏ ਤੇ ਬੱਸ ਚਾਲਕਾਂ ਨੂੰ ਤੁਰੰਤ ਖ਼ਾਮੀਆਂ ਦੂਰ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ | ਉਨ੍ਹਾਂ ਸਕੂਲ ਬੱਸ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਲਈ ਲੋੜੀਂਦੀਆਂ ਹਦਾਇਤਾਂ ਦੀ ਪਾਲਣਾ ਕਰਨ, ਨਹੀਂ ਤਾਂ ਬੱਸ ਚਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ, ਏ.ਐਸ.ਆਈ. ਸੁਰਜੀਤ ਸਿੰਘ, ਏ.ਐਸ.ਆਈ. ਪ੍ਰੀਤਮ ਸਿੰਘ, ਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਬਜ਼ਰਵਰ ਨੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰ ਕੀਤੇ ਐਲਾਨ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ 'ਰਾਸ਼ਟਰੀ ਡੇਂਗੂ ਦਿਵਸ' ਮਨਾਇਆ <br/>
Ad Position 24