ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਆਬਜ਼ਰਵਰ ਜਥੇਦਾਰ ਜਰਨੈਲ ਸਿੰਘ ਵਾਹਦ ਨੇ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ | ਉਪਰੰਤ ਵਿਚਾਰ ਵਟਾਂਦਰਾ ਕਰਕੇ ਵੱਖ-ਵੱਖ ਵਾਰਡਾਂ ਲਈ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਇਸ ਸਮੇਂ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਮੈਂਬਰ ਪੀ.ਏ.ਸੀ. ਅਕਾਲੀ ਦਲ, ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਮੈਂਬਰ ਪੀ.ਏ.ਸੀ. ਅਕਾਲੀ ਦਲ, ਜਥੇਦਾਰ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਜਥੇਦਾਰ ਇੰਦਰਜੀਤ ਸਿੰਘ ਜੋਸਨ ਤਲਵੰਡੀ ਚੌਧਰੀਆਂ ਸੀਨੀਅਰ ਯੂਥ ਅਕਾਲੀ ਆਗੂ, ਜਥੇਦਾਰ ਕੁਲਦੀਪ ਸਿੰਘ ਬੂਲੇ ਪ੍ਰਧਾਨ ਦੋਆਬਾ ਜ਼ੋਨ, ਜਥੇਦਾਰ ਮਹਿੰਦਰ ਸਿੰਘ ਆਹਲੀ ਰਿਟਾ. ਸਕੱਤਰ ਸ਼੍ਰੋਮਣੀ ਕਮੇਟੀ ਤੇ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਸੀਨੀਅਰ ਅਕਾਲੀ ਆਗੂ, ਜਥੇਦਾਰ ਸਤਨਾਮ ਸਿੰਘ ਰਾਮੇ ਸਲਾਹਕਾਰ ਅਕਾਲੀ ਦਲ, ਬਲਜੀਤ ਸਿੰਘ ਬੱਲੀ ਤਲਵੰਡੀ ਚੌਧਰੀਆਂ, ਯੂਥ ਅਕਾਲੀ ਦਲ ਦੇ ਪ੍ਰਧਾਨ ਮਨਜੀਤ ਸਿੰਘ ਗੋਲਡੀ ਸਰਪੰਚ ਡੌਲਾ, ਮਲਕੀਤ ਸਿੰਘ ਚੰਦੀ ਰਣਧੀਰ ਪੁਰ, ਜਥੇਦਾਰ ਸੁਖਵਿੰਦਰ ਸਿੰਘ ਹਾਜੀਪੁਰ, ਜਥੇਦਾਰ ਰਣਜੀਤ ਸਿੰਘ ਆਹਲੀ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਸੇਵਾਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਕਾਰਜ ਸਿੰਘ ਤਕੀਆ, ਲਖਵਿੰਦਰ ਸਿੰਘ ਕੌੜਾ, ਦਿਆਲ ਸਿੰਘ ਦੀਪੇਵਾਲ, ਸਿਮਰਪ੍ਰੀਤ ਸਿੰਘ ਸੈਦਪੁਰ, ਭੁਪਿੰਦਰ ਸਿੰਘ ਮਾਛੀਜੋਆ ਆਦਿ ਵੀ ਹਾਜ਼ਰ ਸਨ | ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਮਿਲ ਕੇ ਸੁਲਤਾਨਪੁਰ ਲੋਧੀ ਦੇ ਸਾਰੇ 13 ਵਾਰਡਾਂ ਤੇ ਉਮੀਦਵਾਰ ਖੜੇ ਕਰਨ ਤੇ ਪੂਰੀ ਮਿਹਨਤ ਨਾਲ ਚੋਣ ਪ੍ਰਚਾਰ ਕਰਕੇ ਜਿਤਾਉਣ ਦਾ ਐਲਾਨ ਕੀਤਾ | ਇਸ ਮੌਕੇ ਵਾਰਡ ਨੰਬਰ ਇਕ ਤੋਂ ਜਥੇ ਦਿਲਬਾਗ ਸਿੰਘ ਗਿੱਲ ਐਮ.ਡੀ. ਗਿੱਲ ਆਟੋਜ਼ ਦੀ ਪਤਨੀ ਸੰਦੀਪ ਕੌਰ ਗਿੱਲ, ਵਾਰਡ ਨੰਬਰ 4 ਤੋ ਧਰਮ ਰਾਜ, ਵਾਰਡ ਨੰਬਰ 8 ਤੋ ਸਾਬਕਾ ਕੌਂਸਲਰ ਸਿਮਰਜੀਤ ਧੀਰ ਅਤੇ ਵਾਰਡ ਨੰਬਰ 13 ਤੋਂ ਚਰਨ ਕਮਲ ਪਿੰਟਾ ਨੂੰ ਪਹਿਲੀ ਸੂਚੀ ਵਿਚ ਅਕਾਲੀ ਦਲ ਦਾ ਉਮੀਦਵਾਰ ਐਲਾਨ ਕੀਤਾ ਗਿਆ | ਇਸ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਨੇ ਵਾਰਡ ਨੰਬਰ 3 ਤੋਂ ਬਸਪਾ (ਅ) ਦੀ ਮਹਿਲਾ ਉਮੀਦਵਾਰ ਦੀ ਅਕਾਲੀ ਦਲ ਵੱਲੋਂ ਹਿਮਾਇਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ | ਜਥੇਦਾਰ ਜਰਨੈਲ ਸਿੰਘ ਵਾਹਦ ਨੇ ਦੱਸਿਆ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਅੱਜ 14 ਮਈ ਨੂੰ ਕੀਤਾ ਜਾਵੇਗਾ | ਸਮੂਹ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ | ਇਸ ਮੌਕੇ ਮੀਟਿੰਗ ਵਿਚ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ, ਸੁਰਿੰਦਰ ਸਿੰਘ ਦੇਸਲ ਪ੍ਰਧਾਨ, ਬੀਬੀ ਬਲਜੀਤ ਕੌਰ ਕਮਾਲ ਪੁਰ, ਗੁਰਸਾਹਿਬ ਸਿੰਘ ਰਾਗੀ, ਹਰਦਿਆਲ ਸਿੰਘ, ਬਿਕਰਮਜੀਤ ਸਿੰਘ ਬਿੱਕਾ ਤਲਵੰਡੀ ਚੌਧਰੀਆਂ, ਪਿ੍ੰਸੀਪਲ ਕਰਨੈਲ ਸਿੰਘ ਬੂਸੋਵਾਲ, ਭਾਈ ਸੁਬੇਗ ਸਿੰਘ ਰਾਗੀ, ਭਾਈ ਸਰਬਜੀਤ ਸਿੰਘ ਰਾਗੀ, ਮਲਕੀਤ ਸਿੰਘ ਚੰਦੀ, ਬਲਜੀਤ ਸਿੰਘ ਬੱਲੀ, ਲਖਵਿੰਦਰ ਸਿੰਘ ਕੌੜਾ, ਜਥੇਦਾਰ ਰਣਜੀਤ ਸਿੰਘ ਆਹਲੀ, ਧਰਮ ਰਾਜ ਸਿੰਘ, ਚਰਨ ਕਮਲ ਪਿੰਟਾ, ਜਥੇਦਾਰ ਦਿਲਬਾਗ ਸਿੰਘ ਗਿੱਲ, ਬਲਵਿੰਦਰ ਸਿੰਘ ਭੱਟੀ, ਸਿਮਰਪ੍ਰੀਤ ਸਿੰਘ ਯੂਥ ਆਗੂ ਤੇ ਹੋਰ ਵਰਕਰ ਸ਼ਾਮਲ ਸਨ |