04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਕਰਵਾਇਆ ਧਾਰਮਿਕ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 25-05-2026
ਕਪੂਰਥਲਾ, 24 ਮਈ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਸਬੰਧੀ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਭਾਈ ਦਿਲਬਾਗ ਸਿੰਘ ਤੇ ਬੀਬੀ ਹਰਪ੍ਰੀਤ ਕੌਰ ਨੇ ਗੁਰਬਾਣੀ ਦੇ ਸਿਧਾਂਤ, ਗੁਰੂ ਸਾਹਿਬਾਨ ਦੀ ਜੀਵਨੀ, ਗੁਰਮਤਿ ਤੇ ਮਨਮਤਿ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਗੁਰ ਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਤੇ ਵਿਦਿਆਰਥੀ ਜੀਵਨ ਵਿਚ ਪਾਠ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦਿਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਸਕੂਲ ਵਿਚ ਧਾਰਮਿਕ ਸੈਮੀਨਾਰ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ, ਦਵਿੰਦਰ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਨੇ ਪੈਸੇ ਲਈ ਨੀਟ ਨਾਲ ਸੰਬੰਧਿਤ ਸਵਾਲ ਤੇ ਸਮੱਗਰੀ ਸਾਂਝੀ ਕੀਤੀ-ਸੀ.ਬੀ.ਆਈ. ਅਗਲੀ ਖ਼ਬਰ ਏਕ ਨੂਰ ਸੁਸਾਇਟੀ ਨਡਾਲਾ ਨੇ ਪਿੰਡ ਤਲਵਾੜਾ ਤੇ ਦਮੂਲੀਆਂ 'ਚ ਬੱਚਿਆਂ ਨੂੰ ਸਟੇਸ਼ਨਰੀ ਵੰਡੀ
Ad Position 24