ਭੁਲੱਥ, 25 ਮਈ (ਮਨਜੀਤ ਸਿੰਘ ਰਤਨ)-ਬਾਬਾ ਮੋਤੀ ਰਾਮ ਮਹਿਰਾ ਜੀ ਸਪੋਰਟਸ ਕਲੱਬ ਰਾਮਗੜ੍ਹ ਵੱਲੋਂ ਇੱਕ ਦਿਨਾਂ ਬਾਲੀਵੁੱਡ ਟੂਰਨਾਮੈਂਟ ਕਰਵਾਇਆ ਗਿਆ | ਨਵਜੋਤ ਸਿੰਘ ਕਾਕਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਟੂਰਨਾਮੈਂਟ ਵਿਚ ਵੱਖ ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਇਸ ਦੌਰਾਨ ਰਾਮਗੜ੍ਹ ਦੀ ਟੀਮ ਪਹਿਲੇ , ਖੱਸਣ ਦੀ ਟੀਮ ਦੂਸਰੇ ਅਤੇ ਪਿੰਡ ਬੱਲਾਂ ਦੀ ਟੀਮ ਨੇ ਤੀਸਰੇ ਨੰਬਰ ਤੇ ਰਹੀ | ਇਸ ਮੌਕੇ ਤੇ ਇਨਾਮਾਂ ਦੀ ਵੰਡ ਸੁਖਪਾਲ ਸਿੰਘ ਅਤੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਅਤੇ ਹੋਰ ਮੋਹਤਬਰ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ | ਇਸ ਮੌਕੇ ਤੇ ਬੋਲਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਾਡੇ ਸਰੀਰ ਨੂੰ ਨਿਰੋਗ ਰੱਖਣ ਲਈ ਖੇਡਾਂ ਦਾ ਬਹੁਤ ਮਹੱਤਵ ਹੈ | ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਸ ਨਾਲ ਸਰੀਰ ਨੂੰ ਤੰਦਰੁਸਤੀ ਮਿਲਦੀ ਹੈ | ਅੰਤ ਵਿਚ ਪ੍ਰਬੰਧਕਾਂ ਨੇ ਆਏ ਹੋਏ ਮਹਿਮਾਨਾਂ ਅਤੇ ਹੋਰ ਮੋਹਤਬਰ ਨੂੰ ਜੀ ਆਇਆ ਆਖਿਆ ਅਤੇ ਉਹਨਾਂ ਦਾ ਇੱਥੇ ਆਉਣ ਤੇ ਧੰਨਵਾਦ ਕੀਤਾ | ਇਸ ਮੌਕੇ ਤੇ ਬੂਟਾ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਅਮਨ, ਰਵੀਪਾਲ ਸਿੰਘ, ਦਵਿੰਦਰ ਸਿੰਘ ਢਿੱਲੋਂ, ਬਲਵੰਤ ਸਿੰਘ ਮੈਂਬਰ, ਸਿਮਰਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |