ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ)-ਪਿ੍ੰਸੀਪਲ ਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦਿਆਂ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੱਤੀਆਂ ਅਤੇ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਵਾਈ ਅਤੇ ਉਹ ਚੰਗੇ ਅੰਕ ਪ੍ਰਾਪਤ ਕਰ ਸਕੇ | ਇਸ ਮੌਕੇ ਪਿ੍ੰਸੀਪਲ ਪਿੰਦਰਜੀਤ ਸਿੰਘ, ਭਾਰਤ ਭੂਸ਼ਣ, ਨੀਰਜਾ, ਵੀਨਾ ਰਾਣੀ, ਕਮਲ ਕੁਮਾਰ, ਮਿਸ ਕਿਰਨਦੀਪ ਕੌਰ, ਸ਼ਾਲੂ, ਜੋਤੀ ਆਦਿ ਵੀ ਹਾਜ਼ਰ ਸਨ |