ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਅਤੇ ਅਦਾਰੇ ਦੇ ਸੰਸਥਾਪਕ ਸਵ. ਆਤਮਾ ਸਿੰਘ ਦੀ 29ਵੀਂ ਅਤੇ ਬੀਬੀ ਤੇਜ ਕੌਰ ਦੀ 26ਵੀਂ ਬਰਸੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਹਿਜ ਪਾਠ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਇੰਟਰ ਸਕੂਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਜੂਨੀਅਰ ਵਰਗ 'ਚ ਮੇਜ਼ਬਾਨ ਸ਼੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਜੇਤੂ ਰਿਹਾ ਜਦਕਿ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੀਨੀਅਰ ਵਰਗ ਮੁਕਾਬਲੇ ਦਾ ਜੇਤੂ ਰਿਹਾ | ਇਸ ਦੌਰਾਨ ਜੱਜਾਂ ਦੀ ਭੂਮਿਕਾ ਭਾਈ ਦਿਲਬਾਗ ਸਿੰਘ ਕੀਰਤਨ ਇੰਚਾਰਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਪ੍ਰੋਫੈਸਰ ਅਰਸ਼ਦੀਪ ਕੌਰ ਵੱਲੋਂ ਨਿਭਾਈ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਦਸਵੀਂ ਅਤੇ ਬਾਰਵੀਂ 'ਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜਰਨੈਲ ਸਿੰਘ ਕਾਂਗਣਾ, ਸੰਤੋਖ ਸਿੰਘ ਕਾਂਗਣਾ, ਸੁਮਿਤ ਵਾਲੀਆ, ਭਾਈ ਦਵਿੰਦਰ ਸਿੰਘ ਭਰੋਆਣਾ ਕਥਾ ਪ੍ਰਚਾਰਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਬੇਰ ਸਾਹਿਬ, ਭਾਈ ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਬੇਰ ਸਾਹਿਬ, ਮੈਨੇਜਰ ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ ਬੇਰ ਸਾਹਿਬ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਨਿਧੀ ਸੰਗੋਤਰਾ ਪਿ੍ੰਸੀਪਲ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਸੁਲਤਾਨਪੁਰ ਲੋਧੀ, ਬੀਬੀ ਬਲਜੀਤ ਕੌਰ ਡਡਵਿੰਡੀ, ਮੋਹਣ ਸਿੰਘ ਪਿ੍ੰਸੀਪਲ, ਕੁਲਦੀਪ ਸਿੰਘ ਅਰੋੜਾ, ਕੁਲਦੀਪ ਸਿੰਘ ਬੂਲੇ, ਸੁਰਜੀਤ ਸਿੰਘ ਢਿੱਲੋਂ, ਸਤਨਾਮ ਸਿੰਘ ਰਾਮੇ, ਕੁਲਵਿੰਦਰ ਕੌਰ, ਗੁਰਬਖ਼ਸ਼ ਕੌਰ, ਮਹਿੰਦਰ ਕੌਰ, ਗੁਰਮੀਤ ਕੌਰ, ਸਤਵੰਤ ਕੌਰ ਵੈਦ, ਮਨਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |