01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਐਮ.ਸੀ.ਏ. ਤੇ ਐਮ.ਕਾਮ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 26-05-2026
ਕਪੂਰਥਲਾ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਐਮ.ਸੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਐਮ.ਸੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਨੇ 8.38 ਐੱਸ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ, ਰੀਆ ਸ਼ਰਮਾ ਨੇ 7.42 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਗੁਰਭੇਜ ਨੇ 7.25 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਐਮ.ਕਾਮ. ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਕਰਨਜੋਤ ਸਿੰਘ ਨੇ 8.17 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ, ਹਰਮਨਦੀਪ ਕੌਰ ਨੇ 8.0 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਤੇ ਗੀਤਾਂਜਲੀ ਨੇ 7.83 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਡਾ. ਰੁਚੀ ਆਨੰਦ ਨੇ ਕਾਲਜ ਦੇ ਐਮ.ਸੀ.ਏ. ਤੇ ਐਮ.ਕਾਮ ਪਹਿਲੇ ਸਮੈਸਟਰ ਦੇ ਸ਼ਾਨਦਾਰ ਨਤੀਜੇ 'ਤੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਤੇ ਪੜ੍ਹਾਈ ਕਰਨ ਲਈ ਪੇ੍ਰਰਿਤ ਕੀਤਾ | ਵਿਕਰਮ ਆਨੰਦ ਨੇ ਕਿਹਾ ਕਿ ਕਾਲਜ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਅਮਿਟ ਯਾਦਾਂ ਛੱਡਦਾ ਸੰਪੰਨ ਹੋਇਆ ਬੰਗੜ ਜਠੇਰਿਆਂ ਦਾ 29ਵਾਂ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ ਪੰਡੋਰੀ ਰਾਜਪੂਤਾਂ ਵਿਚ ਬੀ.ਕੇ.ਯੂ. ਏਕਤਾ (ਸਿੱਧੂਪੁਰ) ਦੀ ਇਕਾਈ ਦਾ ਗਠਨ
Ad Position 24