ਕਪੂਰਥਲਾ, 25 ਮਈ (ਵਿ.ਪ੍ਰ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਐੱਸ.ਸੀ. ਨਾਨ ਮੈਡੀਕਲ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. ਨਾਨ ਮੈਡੀਕਲ ਵਿਚ ਸਿਮਰਨਪ੍ਰੀਤ ਕੌਰ 6.90 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲੇ, ਅਨਮੋਲ ਸਹੋਤਾ 6.66 ਐੱਸ.ਜੀ.ਪੀ.ਏ. ਲੈ ਕੇ ਦੂਜੇ ਸਥਾਨ 'ਤੇ ਰਹੀ | ਉਨ੍ਹਾਂ ਕਿਹਾ ਕਿ ਕਾਲਜ ਦਾ ਇਹ ਨਤੀਜਾ ਵਿਦਿਆਰਥੀਆਂ ਦੇ ਲਗਾਤਾਰ ਮਿਹਨਤ ਤੇ ਅਧਿਆਪਕਾਂ ਦਾ ਸਮਰਪਿਤ ਮਾਰਗ ਦਰਸ਼ਨ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਦਿਆਰਥਣਾਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਵਿਦਿਆਰਥੀਆਂ ਦੀ ਇਸ ਸਫ਼ਲਤਾ ਲਈ ਅਧਿਆਪਕਾ ਸੋਨੀਆ ਧੀਮਾਨ ਤੇ ਸੰਦੀਪ ਕੌਰ ਨੂੰ ਵਧਾਈ ਦਿੱਤੀ | ਇਸੇ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪੇ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮਿਹਨਤ ਨਾਲ ਇਸਤੋਂ ਵੀ ਵੱਧ ਅੰਕ ਪ੍ਰਾਪਤ ਕਰਨ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |