02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੀ.ਐੱਨ.ਏ. ਯੂਨੀਵਰਸਿਟੀ ਵਲੋਂ 'ਯੰਗ ਅਚੀਵਰਜ਼ ਐਵਾਰਡ' ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-05-2026
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਜੀ.ਐੱਨ.ਏ. ਯੂਨੀਵਰਸਿਟੀ ਵੱਲੋਂ 'ਯੰਗ ਅਚੀਵਰਜ਼ ਐਵਾਰਡ ਸਮਾਰੋਹ 2026' ਸਮਾਗਮ ਯੂਨੀਵਰਸਿਟੀ ਦੇ ਚਾਂਸਲਰ ਗੁਰਦੀਪ ਸਿੰਘ ਸਿਹਰਾ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ 2026 ਦੀ 12ਵੀਂ ਬੋਰਡ ਪ੍ਰੀਖਿਆ 'ਚ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਜੀਐਨਏ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹੇਮੰਤ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਆਪਣੇ ਸੰਬੋਧਨ ਦੌਰਾਨ ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਵਧਾਈ ਦਿੱਤੀ ਤੇ ਚੰਗੇ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਜੀਐਨਏ ਬਿਜ਼ਨਸ ਸਕੂਲ ਦੇ ਡੀਨ ਡਾ. ਸਮੀਰ ਵਰਮਾ ਵਲੋਂ ਇੱਕ ਬਹੁਤ ਹੀ ਪ੍ਰੇਰਣਾਦਾਇਕ ਸੈਸ਼ਨ ਲਿਆ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਆਤਮ ਵਿਸ਼ਵਾਸ ਤੇ ਦਿ੍ੜ ਨਿਸ਼ਚੇ ਨਾਲ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਕੁਨਾਲ ਬੈਂਸ ਰਜਿਸਟਰਾਰ ਜੀਐਨਏ ਯੂਨੀਵਰਸਿਟੀ, ਡਾ. ਵਿਕਰਾਂਤ ਸ਼ਰਮਾ ਡੀਨ ਇੰਜੀਨੀਅਰਿੰਗ ਵਿਭਾਗ, ਡਾ. ਸੀ.ਆਰ. ਤਿ੍ਪਾਠੀ ਡੀਨ ਸਕੂਲ ਆਫ਼ ਇੰਜੀਨੀਅਰਿੰਗ ਡਿਜ਼ਾਇਨ ਐਂਡ ਆਟੋਮੇਸ਼ਨ, ਡਾ. ਦੀਪਕ ਸ਼ਰਮਾ ਡੀਨ ਸਕੂਲ ਆਫ਼ ਹੋਸਪਿਟੈਲਿਟੀ ਸ਼ਾਮਿਲ ਸਨ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਬੋਰਡ ਪ੍ਰਦਰਸ਼ਨ ਲਈ ਪ੍ਰਸ਼ੰਸਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਰ.ਐੱਮ.ਪੀ.ਆਈ. ਵਲੋਂ ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਵਿਚ ਇਨਵੈਸਟੀਚਰ ਸੈਰੇਮਨੀ ਕਰਵਾਈ
Ad Position 24