02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵੋਟਰ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ਼ ਦਿਖਾ ਕੇ ਵੋਟਰ ਵੋਟ ਪਾ ਸਕਣਗੇ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 26-05-2026
ਕਪੂਰਥਲਾ, 25 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਚੋਣ ਵਿਚ ਵੋਟਰ ਆਪਣੇ ਵੋਟ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ਼ ਦਿਖਾਕੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਵੋਟਰ ਸ਼ਨਾਖ਼ਤੀ ਕਾਰਡ ਨਹੀਂ ਹੋਵੇਗਾ ਤਾਂ ਉਹ ਆਪਣਾ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ. ਕਾਰਡ, ਬੈਂਕ, ਡਾਕਖ਼ਾਨਾ ਦੀ ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ.ਡੀ. ਕਾਰਡ, ਆਫ਼ੀਸ਼ੀਅਲ ਆਈ.ਡੀ. ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇੰਸ਼ੋਰੈਂਸ ਸਮਾਰਟ ਕਾਰਡ ਆਦਿ ਸਬੰਧਿਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ | ਜ਼ਿਲ੍ਹਾ ਚੋਣ ਅਫ਼ਸਰਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਦਸਤਾਵੇਜ਼ ਦਿਖਾਕੇ ਵੀ ਆਪਣੀ ਵੋਟ ਪਾ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਪਿੰਡ ਚਾੜਾ ਤੋਂ ਪਸ਼ੂ ਚੋਰੀ, ਪੁਲਿਸ ਵਲੋਂ ਕੇਸ ਦਰਜ
Ad Position 24