02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ

Ad Position 21
No active advertisement
ਅਜੀਤ ਡੈਸਕ 26-05-2026
ਕਪੂਰਥਲਾ, 25 ਮਈ (ਅਮਰਜੀਤ ਕੋਮਲ)-ਮਗਨਰੇਗਾ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਰਾਮਦਿੱਤਾ ਦੀ ਅਗਵਾਈ ਵਿਚ ਪਿਛਲੇ 18 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਕੰਟਰੈਕਟ ਆਧਾਰ 'ਤੇ ਸੇਵਾ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਦੀ ਤਨਖ਼ਾਹ ਦੀ ਪਿਛਲੇ 6-7 ਮਹੀਨਿਆਂ ਦੀ ਅਦਾਇਗੀ ਨਾ ਕਰਨ ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੇ ਜਾਣ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਨੇ ਕਿਹਾ ਕਿ ਸਾਲ 2022 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਠੇਕੇਦਾਰੀ ਸਿਸਟਮ ਬੰਦ ਕਰਕੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ 'ਤੇ ਨਿਯੁਕਤ ਕੀਤਾ ਜਾਵੇਗਾ | ਪਰੰਤੂ ਮੱੁਖ ਮੰਤਰੀ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤਾ ਗਿਆ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਦਾ ਡਾਟਾ ਇਕੱਠਾ ਕਰਕੇ ਪ੍ਰਸੋਨਲ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਆਰਡਰ ਨਹੀਂ ਦਿੱਤੇ, ਜਦਕਿ ਦੂਜੇ ਪਾਸੇ ਪੰਚਾਇਤ ਸਕੱਤਰਾਂ ਤੇ ਵੀ.ਡੀ.ਓਜ਼ ਦਾ ਕੇਡਰ ਇਕੱਠਾ ਕਰਕੇ ਨਵੀਂ ਅਸਾਮੀ ਪੰਚਾਇਤ ਵਿਕਾਸ ਸਕੱਤਰ ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਜਿਸ ਕਾਰਨ ਪੰਚਾਇਤ ਸੰਮਤੀਆਂ ਵਿਚ ਪੰਚਾਇਤ ਸਕੱਤਰਾਂ ਤੇ ਵੀ.ਡੀ.ਓਜ਼ ਦੀਆਂ ਸਾਰੀਆਂ ਅਸਾਮੀਆਂ ਖਾਲੀ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ 63 ਹਜ਼ਾਰ ਨੌਕਰੀਆਂ ਦੇਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਾਅਵੇ ਕਰ ਰਹੇ ਹਨ ਤੇ ਦੂਜੇ ਪਾਸੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਇਕ ਪਾਸੇ ਰਿਹਾ ਉਨ੍ਹਾਂ ਨੂੰ ਪਿਛਲੇ 6 ਮਹੀਨਿਆਂ ਦੀ ਤਨਖ਼ਾਹ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਨੇ ਪਿਛਲੇ ਸਾਲ ਮਾਰਚ ਮਹੀਨੇ ਵਿਚ ਦਾਅਵਾ ਕੀਤਾ ਸੀ ਕਿ ਨਰੇਗਾ ਮੁਲਾਜ਼ਮ ਤਿੰਨ ਮਹੀਨੇ ਕੰਮ ਕਰਕੇ ਦਿਖਾ ਦੇਣ ਮੈਂ ਵਿਭਾਗ ਦੀਆਂ ਪੱਕੀਆਂ ਅਸਾਮੀਆਂ 'ਤੇ ਉਨ੍ਹਾਂ ਨੂੰ ਪੱਕੇ ਕਰਾਂਗਾ | ਉਨ੍ਹਾਂ ਕਿਹਾ ਕਿ ਇਸਤੋਂ ਬਾਅਦ ਦਰਜਨ ਤੋਂ ਵੱਧ ਵਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਵੀ ਮੁਲਾਜ਼ਮ ਨੂੰ ਪੱਕੇ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੱਚੇ ਨਰੇਗਾ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋ ਚੁੱਕੀ ਹੈ ਤੇ ਅਜੇ ਤੱਕ ਉਨ੍ਹਾਂ ਦੇ ਵਾਰਸਾਂ ਨੂੰ ਕੋਈ ਨੌਕਰੀ ਦਿੱਤੀ ਗਈ ਹੈ ਤੇ ਨਾ ਹੀ ਕੋਈ ਮੁਆਵਜ਼ਾ | ਇਸੇ ਦੌਰਾਨ ਬਹੁਤ ਸਾਰੇ ਮੁਲਾਜ਼ਮ ਡਿਊਟੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਹੋ ਕੇ ਨਕਾਰੇ ਹੋ ਚੁੱਕੇ ਹਨ ਪਰ ਕਿਸੇ ਵੀ ਮੁਲਾਜ਼ਮ ਨੂੰ ਕੋਈ ਇਲਾਜ ਲਈ ਪੈਸਾ ਮਿਲਿਆ ਤੇ ਨਾ ਹੀ ਉਨ੍ਹਾਂ ਨੂੰ ਛੁੱਟੀ ਸਮੇਂ ਤਨਖ਼ਾਹ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਅਰਸੇ ਦੌਰਾਨ ਬਿਨਾਂ ਕਾਰਨ ਵੱਖ-ਵੱਖ ਜ਼ਿਲਿ੍ਹਆਂ ਵਿਚ ਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ ਤੇ ਉਨ੍ਹਾਂ ਦੀ ਕੋਈ ਤਫ਼ਤੀਸ਼ ਹੋਈ ਹੈ ਤੇ ਨਾ ਹੀ ਉਨ੍ਹਾਂ ਨੂੰ ਬਹਾਲ ਕੀਤਾ ਗਿਆ ਹੈ, ਜਿਸ ਕਾਰਨ ਨਰੇਗਾ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਘਿਰਾਓ ਕਰਨਗੇ | ਧਰਨੇ ਦੌਰਾਨ ਹੀ ਯੂਨੀਅਨ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਬੀ.ਡੀ.ਪੀ.ਓ. ਕਪੂਰਥਲਾ ਸ਼ਮਸ਼ੇਰ ਸਿੰਘ ਤੇ ਐਸ.ਐਚ.ਓ. ਥਾਣਾ ਸਦਰ ਰਣਜੀਤ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਸੁਰਿੰਦਰ ਸਿੰਘ, ਮੰਗਲ ਜੀ.ਆਰ.ਐਸ., ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਰਘਬੀਰ ਸਿੰਘ, ਸੁਰਜੀਤ ਨਾਹਰ, ਮੇਜਰ, ਸੁਖਦੇਵ ਰਾਜ, ਅਕਸ਼ੇ, ਦਲੀਪ ਸਿੰਘ, ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾਣ ਕਾਰਨ ਦੋ ਬੱਚਿਆਂ ਦੀ ਹਾਲਤ ਗੰਭੀਰ ਅਗਲੀ ਖ਼ਬਰ ਵੋਟਰ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ਼ ਦਿਖਾ ਕੇ ਵੋਟਰ ਵੋਟ ਪਾ ਸਕਣਗੇ-ਅਕਾਸ਼ ਬਾਂਸਲ
Ad Position 24