03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ <br/>

Ad Position 21
No active advertisement
ਅਜੀਤ ਡੈਸਕ 26-05-2026
ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਐੱਸ ਪੀ ਡੀ ਕਪੂਰਥਲਾ ਦੀ ਅਗਵਾਈ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ ਜੋ ਕਿ ਤਲਵੰਡੀ ਚੌਂਕ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਆਰੀਆ ਸਮਾਜ ਚੌਂਕ, ਗੁਰੂ ਕਾ ਬਾਗ, ਚੌਂਕ ਚੇਲਿਆਂ, ਰੇਲਵੇ ਰੋਡ ਆਦਿ ਤੋਂ ਹੁੰਦਾ ਹੋਇਆ ਪੁਲਿਸ ਥਾਣਾ ਪੁੱਜਿਆ | ਇਸ ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਚੋਣਾਂ ਨੂੰ ਅਮਨ-ਸ਼ਾਂਤੀ ਨਾਲ ਕਰਵਾਉਣਾ ਸੀ | ਫਲੈਗ ਮਾਰਚ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਕ-ਚੌਰਾਹਿਆਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਗਸ਼ਤ ਕੀਤੀ | ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ | ਐੱਸ.ਐਚ.ਓ. ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਾਰਤੀ ਅਨਸਰਾਂ 'ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ | ਇਸ ਮੌਕੇ ਤੇ ਡੀ ਐੱਸ ਪੀ ਸੁਖਪਾਲ ਸਿੰਘ, ਐੱਸ ਐਚ ਓ ਹਰਿੰਦਰ ਸਿੰਘ ਤੋਂ ਇਲਾਵਾ ਸੁਲਤਾਨਪੁਰ ਲੋਧੀ ਖੇਤਰ ਦੇ ਚਾਰੇ ਥਾਣੇ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਹਲੀ ਕਲਾਂ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ, ਵੇਈਾ ਨਦੀ 'ਚੋਂ ਮਿਲੀ ਲਾਸ਼ ਅਗਲੀ ਖ਼ਬਰ ਅਟਾਰੀ ਸਰਹੱਦ ਨੇੜੇ ਪੀਰ ਬਾਬਾ ਅੰਬ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ <br/>
Ad Position 24