03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਆਹਲੀ ਕਲਾਂ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ, ਵੇਈਾ ਨਦੀ 'ਚੋਂ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 26-05-2026
ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ)-ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਨਾਲ ਸੰਬੰਧਿਤ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਆਹਲੀ ਕਲਾਂ ਵਜੋਂ ਹੋਈ ਹੈ ਜੋ ਖੇਤ ਮਜ਼ਦੂਰ ਵਜੋਂ ਕੰਮ ਕਰਦਾ ਸੀ | ਨੌਜਵਾਨ ਦੀ ਲਾਸ਼ ਵਿਚੋਂ ਮਿਲਣ ਕਾਰਨ ਮਾਮਲਾ ਗੰਭੀਰ ਨਜ਼ਰ ਆ ਰਿਹਾ ਹੈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਲਵਪ੍ਰੀਤ ਜਗ੍ਹਾ ਤੇ ਕੰਮ ਕਰਦਾ ਸੀ ਉੱਥੇ ਉਹਦੇ ਨਾਲ ਅਕਸਰ ਮਾਰਪੇਟ ਕੀਤੀ ਜਾਂਦੇ ਸੀ ਅਤੇ ਉਸ ਨੂੰ ਮਾਨਸਿਕ ਤੌਰ ਤੇ ਪੀੜਤ ਕੀਤਾ ਜਾਂਦਾ ਸੀ | ਉਨ੍ਹਾਂ ਕਿਹਾ ਕਿ ਇਹਨਾਂ ਹਾਲਾਤਾਂ ਦੇ ਚੱਲਦੇ ਹੀ ਉਹ ਮਾਨਸਿਕ ਤਣਾਓ ਦਾ ਸਾਹਮਣਾ ਕਰ ਰਿਹਾ ਸੀ | ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਕਈ ਵਾਰ ਆਪਣੇ ਨਾਲ ਹੋ ਰਹੇ ਕਥਿਤ ਮਾੜੇ ਤਿਉਹਾਰ ਬਾਰੇ ਘਰ ਦੱਸ ਚੁੱਕਾ ਸੀ ਪਰੰਤੂ ਗਰੀਬੀ ਤੇ ਮਜਬੂਰੀ ਦੇ ਕਾਰਨ ਉਹ ਕੰਮ ਨਹੀਂ ਛੱਡ ਰਿਹਾ ਸੀ | ਉਹਨਾਂ ਲੜਕੇ ਦੀ ਲਾਸ਼ ਵੇਈਾ ਨਦੀ ਵਿਚੋਂ ਮਿਲਣ ਕਾਰਨ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ | ਘਟਨਾ ਦੀ ਸੂਚਨਾ ਮਿਲਦੇ ਸੀ ਪੁਲਿਸ ਮੌਕੇ ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਰਖਵਾ ਦਿੱਤਾ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ | ਨੌਜਵਾਨ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ |

Ad Position 22
No active advertisement
ਪਿਛਲੀ ਖ਼ਬਰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ ਹੇਠ 9 ਵਿਰੁੱਧ ਕੇਸ ਦਰਜ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ <br/>
Ad Position 24