03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ ਹੇਠ 9 ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-05-2026
ਕਪੂਰਥਲਾ, 25 ਮਈ (ਸਡਾਨਾ)-ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣ ਪ੍ਰਚਾਰ ਸ਼ਾਮ 5 ਵਜੇ ਤੱਕ ਬੰਦ ਕਰਨ ਦੇ ਆਦੇਸ਼ ਹੁੰਦੇ ਹਨ ਪਰ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਇਕ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ 9 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਮੰਗਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਚੋਣ ਪ੍ਰਚਾਰ ਖ਼ਤਮ ਹੋਣ ਦੇ ਸਮੇਂ ਤੋਂ ਬਾਅਦ ਮਹਿੰਦੀ ਚੌਂਕ ਮੁਹੱਲਾ ਮਹਿਤਾਬਗੜ੍ਹਵਿਖੇ ਸੋਖਾ ਪ੍ਰਧਾਨ, ਰਾਜਾ, ਸੁੱਖਾ ਪ੍ਰਧਾਨ, ਸੋਨੀਆ, ਲੋਰੀ, ਬਿੱਗੀ, ਬਿੱਟੂ, ਨੀਲ, ਬਾਊ ਤੇ ਹੋਰ ਪੰਜ ਸੱਤ ਅਣਪਛਾਤੇ ਵਿਅਕਤੀ ਵੱਡੀ ਸਕਰੀਨ ਲਗਾਕੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਉਨ੍ਹਾਂ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ | ਜਿਸ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਉਕਤ ਵਿਅਕਤੀਆਂ ਨੂੰ ਚੋਣ ਪ੍ਰਚਾਰ ਬੰਦ ਕਰਨ ਲਈ ਕਿਹਾ ਜਿਨ੍ਹਾਂ ਨੇ ਪੁਲਿਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ ਵਿਚ ਵਿਘਨ ਪਾਇਆ | ਸਿਟੀ ਪੁਲਿਸ ਨੇ ਉਕਤ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਨਡਾਲੀ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਅਗਲੀ ਖ਼ਬਰ ਆਹਲੀ ਕਲਾਂ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ, ਵੇਈਾ ਨਦੀ 'ਚੋਂ ਮਿਲੀ ਲਾਸ਼
Ad Position 24