ਬੇਗੋਵਾਲ, 25 ਮਈ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਪਿੰਡ ਨਡਾਲੀ ਦਾ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਲਈ ਰੋਟੀ ਰੋਜ਼ੀ ਦੀ ਭਾਲ 'ਚ ਵਿਦੇਸ਼ ਕੈਨੇਡਾ ਗਏ ਦੀ ਬੀਤੀ ਕੈਨੇਡਾ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਧਰਮਿੰਦਰ ਸਿੰਘ ਰਿੰਪਲ ਪੁੱਤਰ ਅਮਰੀਕਾ ਸਿੰਘ ਵਾਸੀ ਪਿੰਡ ਨਡਾਲੀ ਕਰੀਬ 4 ਸਾਲ ਪਹਿਲਾਂ ਕੈਨੇਡਾ ਗਿਆ ਸੀ ਜੋ ਉੱਥੇ ਆਪਣੀ ਪਤਨੀ ਸਮੇਤ ਰਹਿ ਰਿਹਾ ਸੀ | ਜੋ ਰਾਤ ਸਮੇਂ ਆਪਣੇ ਬੈੱਡ ਤੇ ਸੁੱਤਾ ਪਰ ਦਿਨ ਵਾਲੇ ਉੱਠਿਆ ਹੀ ਨਹੀਂ ਜਿਸਦੀ ਕਿ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਸੀ | ਧਰਮਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੇ 2 ਬੱਚੇ ਛੱਡ ਗਿਆ | ਘਰ 'ਚ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਤੇ ਇਲਾਕੇ 'ਚ ਸੋਗ ਪਸਰਿਆ ਪਿਆ ਹੈ | ਇਸ ਦੁੱਖ ਦੀ ਘੜੀ 'ਚ ਸ਼ਾਮਿਲ ਹੋਣ ਲਈ ਪਿੰਡ ਵਾਸੀਆਂ ਦਾ ਤਾਂਤਾ ਲੱਗਿਆ ਹੋਇਆ ਸੀ ਤੇ ਹਰ ਪਾਸੇ ਸੋਗ ਦਾ ਮਾਹੌਲ ਨਜ਼ਰ ਆ ਰਿਹਾ ਸੀ | ਇਸ ਮੌਕੇ ਪਰਿਵਾਰ ਤੇ ਸਮਾਜ ਸੇਵੀ ਮਾਸਟਰ ਜਗਤਾਰ ਸਿੰਘ ਨਡਾਲੀ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਮਿ੍ਤਕ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਸਦੀਆਂ ਅੰਤਿਮ ਰਸਮਾਂ ਉਨ੍ਹਾਂ ਦੇ ਜੱਦੀ ਪਿੰਡ ਨਡਾਲੀ ਵਿਚ ਕੀਤੀਆਂ ਜਾਣ | ਇਸ ਸਮੇਂ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਕੈਨੇਡਾ 'ਚ ਨਡਾਲੀ ਦੇ ਅਮਰੀਕ ਸਿੰਘ ਦੇ ਪੁੱਤਰ ਧਰਮਿੰਦਰ ਸਿੰਘ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ |