ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ)-ਅੱਜ ਹੋਣ ਜਾ ਰਹੀਆਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਇਹ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਕਮ ਚੋਣ ਅਧਿਕਾਰੀ ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਉਹਨਾਂ ਦੱਸਿਆ ਕਿ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਤੇ ਪੋਲਿੰਗ ਏਜੰਟਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ | ਉਹਨਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਲਈ 13285 ਵੋਟਰ ਆਪਣਾ ਮਤਦਾਨ ਕਰਨਗੇ | ਉਹਨਾਂ ਦੱਸਿਆ ਕਿ ਵੋਟਰ ਕੋਲ ਆਈ.ਡੀ. ਦੇ ਤੌਰ ਤੇ ਪਾਸਪੋਰਟ, ਪੈਨਸ਼ਨ ਕਾਰਡ, ਯੂ ਡੀ ਆਈ ਡੀ ਕਾਰਡ, ਬੈਂਕ ਜਾਂ ਡਾਕਖ਼ਾਨੇ ਦੀ ਪਾਸ ਬੁੱਕ, ਮਨਰੇਗਾ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇੰਸ਼ੋਰੈਂਸ ਸਮਾਰਟ ਕਾਰਡ ਆਦਿ ਵਿਚੋਂ ਕੋਈ ਵੀ ਆਈ.ਡੀ. ਦਿਖਾ ਕੇ ਵੋਟ ਪਾ ਸਕਦਾ ਹੈ | ਉਹਨਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਲਈ 16 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿਚ ਐਸ ਡੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਬੋਰਡਿੰਗ ਸਕੂਲ, ਦਫ਼ਤਰ ਪਾਵਰਕਾਮ ਆਦਿ ਸ਼ਾਮਿਲ