03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਨਰਕਟ ਦੀ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 26-05-2026
ਭੰਡਾਲ ਬੇਟ, 25 ਮਈ (ਜੋਗਿੰਦਰ ਸਿੰਘ ਜਾਤੀਕੇ)-ਪਿੰਡ ਨਰਕਟ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਨੇ ਕਿਹਾ ਕਿ ਪਿੰਡ ਦੀ ਮੈਂਬਰਸ਼ਿਪ ਕਰਕੇ ਪਿੰਡ ਦੀ ਕਮੇਟੀ ਦੀ ਚੋਣ ਕੀਤੀ ਗਈ ਹੈ | ਮੀਟਿੰਗ ਵਿਚ ਮਤਾ ਪੇਸ਼ ਕੀਤਾ ਗਿਆ ਹੈ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਚੌਥੀ ਵਾਰ ਕੀਤੇ ਗਏ ਵਾਧੇ ਦਾ ਵਿਰੋਧ ਕੀਤਾ ਗਿਆ ਬਿਆਸ ਭਾਖੜਾ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਵਿਰੋਧ ਕੀਤਾ ਗਿਆ ਮੰਗ ਕੀਤੀ ਗਈ ਕਿ ਫ਼ਸਲਾਂ ਤੇ ਐਮ ਐਸ ਪੀ ਦਿੱਤੀ ਜਾਵੇ, ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕੋਆਪਰੇਟਿਵ ਬੈਂਕਾਂ ਦਾ ਹੱਦ ਕਰਜ਼ਾ ਤੁਰੰਤ ਬਹਾਲ ਕੀਤਾ ਜਾਵੇ ਯੂਰੀਆ ਖਾਦ ਨਾਲ ਫਾਲਤੂ ਚੀਜ਼ਾਂ ਬੰਦ ਕੀਤੀਆਂ ਜਾਣ, ਬੈਂਕਾਂ ਵਲੋਂ ਨਕਦੀ ਦੇਣ ਤੋਂ ਰੁਕਾਵਟਾਂ ਹਟਾਈਆਂ ਜਾਣ | ਪਿੰਡ ਕਮੇਟੀ ਵਿਚ ਮਹਿੰਦਰ ਸਿੰਘ ਨੂੰ ਪ੍ਰਧਾਨ, ਅਮਰਜੀਤ ਸਿੰਘ ਨੂੰ ਸਕੱਤਰ, ਤਰਜਿੰਦਰ ਸਿੰਘ ਨੂੰ ਖ਼ਜ਼ਾਨਚੀ, ਬਲਦੇਵ ਸਿੰਘ ਨੂੰ ਮੀਤ ਪ੍ਰਧਾਨ, ਮੋਹਣ ਸਿੰਘ ਨੂੰ ਪ੍ਰੈਸ ਸਕੱਤਰ, ਸ਼ੀਤਲ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ ਸਰਪੰਚ, ਸਤਿੰਦਰ ਸਿੰਘ, ਮਲਕੀਤ ਸਿੰਘ, ਗੁਰਬਖ਼ਸ਼ ਸਿੰਘ ਮੈਂਬਰ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ ਤੇ ਜ਼ਿਲ੍ਹਾ ਕਮੇਟੀ ਮੈਂਬਰ ਭਜਨ ਸਿੰਘ ਸੰਗੋਜਲਾ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਦੇ ਐਥਲੀਟ ਡਾ. ਸੁਨੀਲ ਸ਼ਰਮਾ ਨੇ ਦੱਖਣੀ ਅਫਰੀਕਾ ਵਿਚ ਲਹਿਰਾਇਆ ਜਿੱਤ ਦਾ ਝੰਡਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਪ੍ਰਬੰਧ ਮੁਕੰਮਲ, ਪੋਲਿੰਗ ਸਟੇਸ਼ਨਾਂ ਨੂੰ ਟੀਮਾਂ ਕੀਤੀਆਂ ਰਵਾਨਾ
Ad Position 24