04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਨਿਗਮ ਦੀਆਂ ਚੋਣਾਂ 'ਚ ਲੋਕ ਚੰਗੇ ਅਕਸ ਵਾਲੇ ਤੇ ਇਮਾਨਦਾਰ ਉਮੀਦਵਾਰਾਂ ਨੂੰ ਵੋਟਾਂ ਪਾਉਣ-ਹਰਬੰਸ ਸਿੰਘ ਵਾਲੀਆ, ਓਮਕਾਰ ਕਾਲੀਆ

Ad Position 21
No active advertisement
ਅਜੀਤ ਡੈਸਕ 26-05-2026
ਕਪੂਰਥਲਾ, 25 ਮਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਬੰਸ ਸਿੰਘ ਵਾਲੀਆ ਤੇ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਕਪੂਰਥਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਹੋਣ ਵਾਲੀ ਨਗਰ ਨਿਗਮ ਦੀ ਚੋਣ ਵਿਚ ਚੰਗੇ ਅਕਸ ਵਾਲੇ ਇਮਾਨਦਾਰ ਤੇ ਲੋਕ ਹਿੱਤਾਂ ਲਈ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਵੋਟਾਂ ਪਾਉਣ | ਉਨ੍ਹਾਂ ਕਿਹਾ ਕਿ ਅਕਸਰ ਚੋਣ ਵਿਚ ਕੁੱਝ ਲੋਕ ਛੋਟੇ ਮੋਟੇ ਲਾਲਚਾਂ ਨੂੰ ਮੁੱਖ ਰੱਖਦਿਆਂ ਇਮਾਨਦਾਰ ਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਉਮੀਦਵਾਰਾਂ ਨੂੰ ਛੱਡ ਕੇ ਦੂਜੇ ਉਮੀਦਵਾਰਾਂ ਨੂੰ ਵੋਟਾਂ ਪਾ ਦਿੰਦੇ ਹਨ ਤੇ ਚੋਣਾਂ ਸਮਾਪਤ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਤੇ ਉਹ ਆਪਣੇ ਕੀਤੇ 'ਤੇ ਪਛਤਾਵਾ ਕਰਦੇ ਹਨ | ਉਨ੍ਹਾਂ ਕਿਹਾ ਕਿ ਪੋਿਲੰਗ ਵਾਲੇ ਦਿਨ ਲੋਕਾਂ ਨੂੰ ਸੁਚੇਤ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੀ ਇਕ ਵੋਟ ਸਦਕਾ ਹੀ ਉਮੀਦਵਾਰਾਂ ਦੀ ਜਿੱਤ ਹਾਰ ਦਾ ਫੈਸਲਾ ਹੁੰਦਾ ਹੈ | ਦੋਵਾਂ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਵੋਟਿੰਗ ਨਾ ਸਿਰਫ਼ ਹਰੇਕ ਨਾਗਰਿਕ ਦੇ ਸਭ ਤੋਂ ਵੱਡੇ ਅਧਿਕਾਰ ਦੇ ਨਾਲ ਨਾਲ ਉਨ੍ਹਾਂ ਦਾ ਇਕ ਨੈਤਿਕ ਫਰਜ਼ ਵੀ ਹੈ | ਇਸ ਲਈ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਗਰ ਨਿਗਮ ਦੀ ਚੋਣ ਵਿਚ ਚੰਗੇ ਕੌਂਸਲਰਾਂ ਦੀ ਚੋਣ ਕਰਾਂਗੇ ਤੱਦ ਹੀ ਅਸੀਂ ਆਪਣੇ ਇਲਾਕੇ ਦਾ ਸਰਬਪੱਖੀ ਵਿਕਾਸ ਤੇ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਦੇ ਹੱਕਦਾਰ ਹੋਵਾਂਗੇ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ-ਸ਼ੰਭੂ ਮੁੱਖ ਮਾਰਗ 'ਤੇ ਕੈਂਟਰ, ਟਿੱਪਰ ਤੇ ਕਾਰ ਵਿਚਾਲੇ ਭਿਆਨਕ ਟੱਕਰ-ਪੰਜਾਬ ਪੁਲਿਸ ਦੇ ਮੁਲਾਜ਼ਮ ਸਣੇ 2 ਦੀ ਮੌ... ਅਗਲੀ ਖ਼ਬਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜੇ ਹਲਕੇ ਦਾ ਇੰਚਾਰਜ ਲੱਗਣ 'ਤੇ ਮੁਬਾਰਕਾਂ ਤੇ ਹਾਈਕਮਾਂਡ ਦਾ ਧੰਨਵਾਦ-ਵਿਜੈ ਪੰਡੋਰੀ
Ad Position 24