12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

'ਆਪ' ਦੇ ਟਕਸਾਲੀ ਆਗੂਆਂ ਨਾਲ ਡਾ. ਚੱਬੇਵਾਲ ਨੇ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 27-05-2026
ਫਗਵਾੜਾ, 26 ਮਈ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਦਾ ਇੱਕ ਵਫ਼ਦ ਜ਼ਿਲ੍ਹਾ ਸਕੱਤਰ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਲੋਕ-ਸਭਾ ਹਲਕਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੂੰ ਮਿਲਿਆ | ਇਸ ਦੌਰਾਨ ਡਾ. ਗੋਗੀ ਤੇ ਹੋਰਨਾਂ ਨੇ ਡਾ. ਰਾਜਕੁਮਾਰ ਨੂੰ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਵਧਾਈਆਂ ਦਿੱਤੀਆਂ | ਵਫ਼ਦ 'ਚ ਸ਼ਾਮਿਲ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਐਡਵੋਕੇਟ, ਸਾਬਕਾ ਜ਼ਿਲ੍ਹਾ ਸਕੱਤਰ ਅਸ਼ੋਕ ਭਾਟੀਆ ਤੇ ਡਾ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਡਾ. ਜਤਿੰਦਰ ਸਿੰਘ ਪਰਹਾਰ ਸਮੇਤ ਸਮੂਹ ਟਕਸਾਲੀ ਆਗੂਆਂ ਨੇ ਡਾ. ਚੱਬੇਵਾਲ ਨੂੰ ਭਰੋਸਾ ਦਿੱਤਾ ਕਿ ਫਗਵਾੜਾ ਦੀ ਬਿਹਤਰੀ, ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਸਮੇਤ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਡਾ. ਚੱਬੇਵਾਲ ਨੇ ਸਮੂਹ ਟਕਸਾਲੀ 'ਆਪ' ਆਗੂਆਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਟਕਸਾਲੀ ਪਾਰਟੀ ਵਰਕਰਾਂ ਵਲੋਂ ਕੀਤੀ ਸਖ਼ਤ ਮਿਹਨਤ ਦਾ ਉਹ ਤਹਿ ਦਿਲੋਂ ਸਤਿਕਾਰ ਕਰਦੇ ਹਨ | ਟਕਸਾਲੀ ਵਰਕਰਾਂ ਤੋਂ ਬਿਨ੍ਹਾਂ ਕਿਸੇ ਵੀ ਪਾਰਟੀ ਦਾ ਵਜੂਦ ਕਾਇਮ ਨਹੀਂ ਹੋ ਸਕਦਾ ਤੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਉਹ ਆਪਣਾ ਫ਼ਰਜ਼ ਸਮਝਦੇ ਹਨ | ਡਾ. ਚੱਬੇਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਮੂਹ ਟਕਸਾਲੀ ਪਾਰਟੀ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ ਤੇ ਹਰੇਕ ਫ਼ੈਸਲਾ ਉਨ੍ਹਾਂ ਦੀ ਸਹਿਮਤੀ ਦੇ ਨਾਲ ਹੀ ਲਿਆ ਜਾਵੇਗਾ | ਡਾ. ਚੱਬੇਵਾਲ ਨੂੰ ਮਿਲਣ ਵਾਲੇ ਟਕਸਾਲੀ ਆਪ ਆਗੂਆਂ ਵਿਚ ਮੁੱਖ ਤੌਰ 'ਤੇ ਗੁਰਦੀਪ ਸਿੰਘ, ਮਨਵਿੰਦਰ ਸਿੰਘ, ਵਿੱਕੀ ਸਿੰਘ, ਕੇਵਿਨ ਸਿੰਘ, ਮਨਮੋਹਨ ਸਿੰਘ, ਪੁਪਿੰਦਰ ਬਸਰਾ, ਰਾਮ ਕਿ੍ਸ਼ਨ ਭੱਟੀ, ਵਿਜੇ ਬੰਗਾ, ਕੁਲਵਿੰਦਰ ਸਿੰਘ, ਮੱਖਣ ਸਿੰਘ, ਜਤਿੰਦਰ ਨਾਹਰ, ਦੀਪਕ ਕਪਤਾਨ, ਵਿਨੋਦ ਭਾਸਕਰ, ਦਿਲਪ੍ਰੀਤ ਸਿੰਘ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੌਰਾਨ ਡੀ.ਆਈ.ਜੀ. ਸਿੰਗਲਾ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਕੀਤਾ ਸੰਵੇਦਨਸ਼ੀਲ ਬੂਥਾਂ ਦਾ ਦੌਰਾ <br/> ਅਗਲੀ ਖ਼ਬਰ ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
Ad Position 24