ਕਪੂਰਥਲਾ, 26 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਅੱਜ ਹੋਈਆਂ ਆਮ ਚੋਣਾਂ ਵਿਚ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ 237 ਉਮੀਦਵਾਰਾਂ ਦੀ ਕਿਸਮਤ ਅੱਜ ਚੋਣ ਡੱਬਿਆਂ ਵਿਚ ਬੰਦ ਹੋ ਗਈ | ਅੱਜ ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਵਿਚ 61.50 ਪ੍ਰਤੀਸ਼ਤ ਤੋਂ ਵੱਧ ਪੋਿਲੰਗ ਹੋਈ, ਜਦਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚ 68.84 ਪ੍ਰਤੀਸ਼ਤ ਤੋਂ ਵੱਧ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕੀਤੀ | ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋਇਆ ਤੇ ਚੋਣ ਦੌਰਾਨ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ | ਚੋਣ ਪ੍ਰਕਿਰਿਆ ਅਮਨ ਅਮਾਨ ਨਾਲ ਨੇਪਰੇ ਚੜਣ 'ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਵੋਟਰਾਂ ਦਾ ਧੰਨਵਾਦ ਕੀਤਾ | ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਤੇ ਸਵੇਰੇ 10 ਵਜੇ ਤੱਕ ਕਪੂਰਥਲਾ ਵਿਚ 11 ਪ੍ਰਤੀਸ਼ਤ ਤੇ ਸੁਲਤਾਨਪੁਰ ਲੋਧੀ ਵਿਚ 15 ਪ੍ਰਤੀਸ਼ਤ ਪੋਿਲੰਗ ਹੋਈ | ਇਸੇ ਤਰ੍ਹਾਂ 12 ਵਜੇ ਤੱਕ ਕਪੂਰਥਲਾ ਵਿਚ 27 ਪ੍ਰਤੀਸ਼ਤ ਤੇ ਸੁਲਤਾਨਪੁਰ ਲੋਧੀ ਵਿਚ 34 ਪ੍ਰਤੀਸ਼ਤ ਪੋਿਲੰਗ ਹੋਈ | 1:30 ਵਜੇ ਕਪੂਰਥਲਾ ਵਿਚ 31.69 ਪ੍ਰਤੀਸ਼ਤ ਤੇ ਸੁਲਤਾਨਪੁਰ ਲੋਧੀ ਵਿਚ 34.54 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ | ਚੋਣ ਪ੍ਰਕਿਰਿਆ ਦੌਰਾਨ ਬੂਥ ਨੰਬਰ 22 'ਤੇ ਆਮ ਆਦਮੀ ਪਾਰਟੀ, ਕਾਂਗਰਸ ਤੇ ਹੋਰ ਸਿਆਸੀ ਪਾਰਟੀ ਦੇ ਆਗੂਆਂ ਨੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਇਆ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਰਡ 22 ਦੀ ਚੋਣ ਰੱਦ ਕੀਤੀ ਜਾਵੇ | ਇਸਤੋਂ ਇਲਾਵਾ ਸ਼ਹਿਰ ਦੇ ਕੁੱਝ ਹੋਰ ਵਾਰਡਾਂ ਦੇ ਪੋਿਲੰਗ ਸਟੇਸ਼ਨਾਂ 'ਤੇ ਕਾਂਗਰਸ ਤੇ ਸੱਤਾਧਾਰੀ ਸਮਰਥਕਾਂ ਦਰਮਿਆਨ ਨੋਕ-ਝੋਕ ਹੋਈ | ਚੋਣ ਵਿਚ ਜ਼ਿਲ੍ਹਾ ਪੁਲਿਸ ਵਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਨਗਰ ਨਿਗਮ ਦੇ 86 ਪੋਿਲੰਗ ਬੂਥਾਂ ਵਿਚੋਂ ਸੰਵੇਦਨਸ਼ੀਲ 53 ਬੂਥਾਂ 'ਤੇ ਦੂਜੇ ਪੋਿਲੰਗ ਬੂਥਾਂ ਦੇ ਮੁਕਾਬਲੇ ਵੱਧ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਸੀ | ਕੁੱਝ ਉਮੀਦਵਾਰਾਂ ਨੇ ਆਪਣੀ ਜਿੱਤ ਯਕੀਨੀ ਬਣਾਉਣ ਦੇ ਮੰਤਵ ਨਾਲ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਵੀ ਉਹ ਆਪਣੇ ਯਤਨਾ ਨਾਲ ਪੋਿਲੰਗ ਸਟੇਸ਼ਨਾਂ 'ਤੇ ਲੈ ਕੇ ਆਏ | ਇਸੇ ਤਰ੍ਹਾਂ ਕੁੱਝ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਘਰਾਂ ਤੋਂ ਲਿਆਉਣ ਲਈ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਸਨ |
ਨਗਰ ਨਿਗਮ ਕਪੂਰਥਲਾ ਲਈ 61.50 ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 68.84 ਪ੍ਰਤੀਸ਼ਤ ਵੋਟਾਂ ਹੋਈਆਂ ਪੋਲ <br/>
ਅਜੀਤ ਡੈਸਕ
27-05-2026