12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਜ਼ਰੂਰੀ ਮੁਰੰਮਤ ਕਾਰਨ ਢਿਲਵਾਂ ਰੇਲਵੇ ਫਾਟਕ 27 ਤੋਂ 29 ਮਈ ਤੱਕ ਰਹੇਗਾ ਬੰਦ

Ad Position 21
No active advertisement
ਅਜੀਤ ਡੈਸਕ 27-05-2026
ਢਿਲਵਾਂ, 26 ਮਈ (ਗੋਬਿੰਦ ਸੁਖੀਜਾ)-ਰੇਲਵੇ ਵਿਭਾਗ ਵੱਲੋਂ ਫਾਟਕ ਦੀ ਜ਼ਰੂਰੀ ਮੁਰੰਮਤ ਦੇ ਕੰਮ ਨੂੰ ਮੁੱਖ ਰੱਖਦਿਆਂ ਢਿਲਵਾਂ ਰੇਲਵੇ ਫਾਟਕ ਨੰਬਰ ਐਸ-48 ਨੂੰ ਆਵਾਜਾਈ ਲਈ ਕੁੱਝ ਸਮੇਂ ਵਾਸਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਭਾਸ਼ ਲਾਲ ਪੀ.ਡਬਲਯੂ.ਆਈ. ਬਿਆਸ ਨੇ ਦੱਸਿਆ ਕਿ ਤਕਨੀਕੀ ਮੁਰੰਮਤ ਕਾਰਨ ਇਹ ਫਾਟਕ 27 ਮਈ ਰਾਤ 9 ਵਜੇ ਤੋਂ ਲੈ ਕੇ 29 ਮਈ ਸਵੇਰੇ 8 ਵਜੇ ਤੱਕ ਹਰ ਤਰ੍ਹਾਂ ਦੀ ਆਵਾਜਾਈ ਲਈ ਮੁਕੰਮਲ ਰੂਪ ਵਿਚ ਬੰਦ ਰਹੇਗਾ | ਰੇਲਵੇ ਅਧਿਕਾਰੀਆਂ ਨੇ ਆਮ ਜਨਤਾ ਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਫਾਟਕ ਬੰਦ ਹੋਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮੁਰੰਮਤ ਦਾ ਕੰਮ ਨਿਰਵਿਘਨ ਨੇਪਰੇ ਚੜ੍ਹ ਸਕੇ |
Ad Position 22
No active advertisement
ਪਿਛਲੀ ਖ਼ਬਰ 30 ਮਈ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸੰਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ <br/> ਅਗਲੀ ਖ਼ਬਰ ਪਾਵਰਕਾਮ ਦਫ਼ਤਰ ਭੁਲੱਥ ਵਿਖੇ ਸਾਲਾਨਾ ਧਾਰਮਿਕ ਸਮਾਗਮ ਅੱਜ <br/>
Ad Position 24