12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਫਗਵਾੜਾ ਵਿਖੇ ਮਾਸਟਰ ਕੇਡਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ •ਪੈਂਡਿੰਗ ਡੀ.ਏ. ਅਤੇ ਪ੍ਰਮੋਸ਼ਨਾਂ ਜਲਦ ਕਰੇ ਸਰਕਾਰ <br/>

Ad Position 21
No active advertisement
ਅਜੀਤ ਡੈਸਕ 27-05-2026
ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਅਧਿਆਪਕ ਹਿਤਾਂ ਲਈ ਸੰਘਰਸ਼ਸ਼ੀਲ ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਫਗਵਾੜਾ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਯੂਨੀਅਨ ਆਗੂਆਂ, ਫਾਊਾਡਰ ਮੈਂਬਰਾਂ ਤੇ ਜ਼ਿਲ੍ਹਾ ਪ੍ਰਤੀਨਿਧੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਅਧਿਆਪਕਾਂ ਨਾਲ ਸੰਬੰਧਿਤ ਅਹਿਮ ਮਸਲਿਆਂ 'ਤੇ ਵਿਸਥਾਰ ਪੂਰਵਕ ਚਰਚਾ ਕਰਕੇ ਸਰਬ ਸੰਮਤੀ ਨਾਲ ਅਹਿਮ ਫ਼ੈਸਲੇ ਲਏ ਗਏ | ਮੀਟਿੰਗ ਦੌਰਾਨ ਮਾਨ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਾਸਟਰ ਕਾਡਰ ਤੋਂ ਲੈਕਚਰਾਰ ਤੇ ਮਾਸਟਰ ਕਾਡਰ ਤੋਂ ਹੈੱਡਮਾਸਟਰ ਦੀਆਂ ਪ੍ਰਮੋਸ਼ਨਾਂ ਜਲਦ ਤੋਂ ਜਲਦ ਕੀਤੀਆਂ ਜਾਣ | ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਪ੍ਰਮੋਸ਼ਨਾਂ ਰੁਕੀਆਂ ਹੋਣ ਕਾਰਨ ਅਧਿਆਪਕ ਵਰਗ ਵਿਚ ਨਿਰਾਸ਼ਾ ਦਾ ਮਾਹੌਲ ਹੈ ਤੇ ਸਕੂਲਾਂ ਵਿਚ ਬਹੁਤ ਸਾਰੀਆਂ ਅਸਾਮੀਆਂ ਖ਼ਾਲੀ ਪਈਆਂ ਹਨ | ਜੇਕਰ ਇਹ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਂਦੀਆਂ ਹਨ ਤਾਂ ਸਿੱਖਿਆ ਪ੍ਰਣਾਲੀ ਮਜ਼ਬੂਤ ਹੋਵੇਗੀ ਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਗ਼ਰੀਬ ਤੇ ਆਮ ਵਰਗ ਦੇ ਬੱਚਿਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ | ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਡੀ.ਏ. ਸੰਬੰਧੀ ਆਏ ਫ਼ੈਸਲੇ ਦਾ ਵੀ ਸਵਾਗਤ ਕੀਤਾ ਗਿਆ | ਯੂਨੀਅਨ ਆਗੂਆਂ ਨੇ ਸਰਕਾਰ ਦੀ ਡੰਗ ਟਪਾਊ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦਾ ਬਕਾਇਆ ਪੈਂਡਿੰਗ ਡੀ.ਏ. ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਤੇ ਮੁਲਾਜ਼ਮ ਵਰਗ ਆਰਥਿਕ ਦਬਾਅ ਹੇਠ ਜੀਵਨ ਬਤੀਤ ਕਰ ਰਿਹਾ ਹੈ, ਇਸ ਲਈ ਸਰਕਾਰ ਨੂੰ ਤੁਰੰਤ ਮੁਲਾਜ਼ਮ ਪੱਖੀ ਫ਼ੈਸਲੇ ਕਰਨੇ ਚਾਹੀਦੇ ਹਨ | ਮੀਟਿੰਗ ਵਿਚ ਫਾਊਾਡਰ ਮੈਂਬਰ ਤੇ ਯੂਨੀਅਨ ਆਗੂ ਗੁਰਿੰਦਰ ਜੀਤ ਸਿੰਘ ਮਜੀਠੀਆ, ਦਲਵਿੰਦਰਜੀਤ ਗੁਰਦਾਸਪੁਰ, ਵਾਸ਼ਿੰਗਟਨ ਸਿੰਘ ਤੇ ਪ੍ਰਭਜਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਯੂਨੀਅਨ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਤੇ ਮਾਸਟਰ ਕਾਡਰ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ | ਯੂਨੀਅਨ ਆਗੂਆਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ | ਇਸ ਮੌਕੇ ਹਰਭਜਨ ਸਿੰਘ ਹੁਸ਼ਿਆਰਪੁਰ, ਜਗਜੀਤ ਸਿੰਘ ਲੁਧਿਆਣਾ, ਰਮਨ ਕੁਮਾਰ ਪਠਾਨਕੋਟ, ਹਰਪ੍ਰੀਤ ਖੁੰਡਾ, ਸੰਦੀਪ ਕਪੂਰਥਲਾ ਅਰਜਿੰਦਰ ਕਲੇਰ ਅੰਮਿ੍ਤਸਰ, ਗੁਰਮੇਜ ਕਲੇਰ, ਪਿ੍ਤਪਾਲ ਰਾਣਾ ਰੋਪੜ, ਕੁਲਵਿੰਦਰ ਕਾਜਲ, ਮਨਜਿੰਦਰ ਪਾਲ, ਰਾਕੇਸ਼ ਸ਼ਰਮਾ, ਮਹਿੰਦਰ ਸਿੰਘ ਰਾਣਾ, ਪਵਨ ਸ਼ਰਮਾ, ਅਰਜਨਜੀਤ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਹਰਦੀਪ ਸਿੰਘ, ਪ੍ਰਭਜੋਤ ਸਿੰਘ, ਰਾਜਵਿੰਦਰ ਸਿੰਘ, ਭੁਪਿੰਦਰ ਸਿੰਘ, ਭਵਨ ਸਿੰਘ ਸੈਣੀ, ਸੰਜੀਵ ਕੁਮਾਰ, ਜਸਪ੍ਰੀਤ ਸਿੰਘ, ਗੁਰਜੀਤ ਸਿੰਘ, ਦੀਪਕ ਕੁਮਾਰ, ਬਿਪਨ ਸੋਨੀ, ਵਿਨੋਦ ਕੁਮਾਰ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਖਰ ਮੰਚ ਵਲੋਂ ਡਾ. ਦਲਜੀਤ ਸਿੰਘ ਨਾਲ ਕਰਵਾਈ ਗਈ ਸਾਹਿਤਕ ਮਿਲਣੀ <br/> ਅਗਲੀ ਖ਼ਬਰ 30 ਮਈ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸੰਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ <br/>
Ad Position 24