12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਜਾਬ ਸਰਕਾਰ ਵਰਦੀਆਂ ਦੀ ਖ਼ਰੀਦ ਲਈ ਪ੍ਰਤੀ ਵਿਦਿਆਰਥੀ 1200 ਰੁਪਏ ਦੀ ਗ੍ਰਾਂਟ ਜਾਰੀ ਕਰੇ-ਡੀ.ਟੀ.ਐਫ. ਵਲੋਂ ਮੰਗ rਫ਼ਰੰਟ ਦੇ ਆਗੂਆਂ ਨੇ ਸਰਕਾਰ ਵਲੋਂ ਜਾਰੀ 600 ਰੁਪਏ ਦੀ ਗ੍ਰਾਂਟ ਨੂੰ ਨਿਗੂਣੀ ਦੱਸਿਆ <br/>

Ad Position 21
No active advertisement
ਅਜੀਤ ਡੈਸਕ 27-05-2026
ਕਪੂਰਥਲਾ, 26 ਮਈ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜ਼ਿਲ੍ਹਾ ਜਨਰਲ ਸਕੱਤਰ ਤਜਿੰਦਰ ਸਿੰਘ ਅਲੌਦੀਪੁਰ, ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ, ਗੁਰਮੁਖ ਲੋਕ ਪ੍ਰੇਮੀ ਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿੱਦਿਅਕ ਸੈਸ਼ਨ 2026-27 ਲਈ 600 ਰੁਪਏ ਪ੍ਰਤੀ ਵਿਦਿਆਰਥੀ ਵਰਦੀਆਂ ਦੀ ਗ੍ਰਾਂਟ ਨੂੰ ਨਿਗੂਣਾ ਦੱਸਿਆ ਤੇ ਮੰਗ ਕੀਤੀ ਕਿ ਮਹਿੰਗਾਈ ਦੇ ਦੌਰ ਵਿਚ 1200 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਇਕ ਵਿਦਿਆਰਥੀ ਲਈ 600 ਰੁਪਏ ਵਿਚ ਪੈਂਟ, ਕਮੀਜ਼, ਕੋਟੀ, ਬੂਟ, ਜੁਰਾਬਾਂ ਆਦਿ ਖ਼ਰੀਦਣ ਲਈ ਸਕੂਲ ਮੈਨੇਜਮੈਂਟ ਕਮੇਟੀਆਂ ਤੇ ਅਧਿਆਪਕਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਇੰਨੀ ਰਕਮ ਵਿਚ ਵਰਦੀਆਂ ਦੀ ਗੁਣਵੱਤਾ ਨੂੰ ਕਾਇਮ ਨਹੀਂ ਰੱਖਿਆ ਜਾ ਸਕਦਾ ਤੇ ਹਲਕੀ ਕੁਆਲਿਟੀ ਦੀਆਂ ਵਰਦੀਆਂ ਲੰਮਾ ਸਮਾਂ ਨਹੀਂ ਚੱਲਦੀਆਂ ਤੇ ਜਲਦੀ ਫੱਟ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਵਰਦੀਆਂ ਦੇ ਨਾਲ ਮਿਲਦੀ ਕੋਟੀ ਤੇ ਜੁਰਾਬਾਂ ਵਿਦਿਆਰਥੀਆਂ ਨੂੰ ਠੰਡ ਤੋਂ ਨਹੀਂ ਬਚਾ ਸਕਦੀਆਂ | ਉਨ੍ਹਾਂ ਕਿਹਾ ਕਿ ਬਾਜ਼ਾਰ ਵਿਚ ਔਸਤ ਦਰਜੇ ਦੀ ਕਮੀਜ਼ ਤੇ ਪੈਂਟ ਕ੍ਰਮਵਾਰ 400 ਤੋਂ 600 ਦੇ ਵਿਚ ਮਿਲਦੀ ਹੈ | ਅਧਿਆਪਕ ਆਗੂਆਂ ਨੇ ਇਹ ਵੀ ਕਿਹਾ ਕਿ 600 ਰੁਪਏ ਪ੍ਰਤੀ ਵਿਦਿਆਰਥੀ ਗ੍ਰਾਂਟ ਪਿਛਲੇ ਕਈ ਸਾਲਾਂ ਤੋਂ ਜਾਰੀ ਕੀਤੀ ਜਾ ਰਹੀ ਹੈ | ਅਧਿਆਪਕ ਆਗੂਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਵਰਦੀਆਂ ਦੀ ਗ੍ਰਾਂਟ ਵਿਚ ਵਾਧਾ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਲਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀ ਸੇਵਾ ਮੁਕਤ ਏ.ਆਰ. ਨੂੰ ਲੀਵ ਇਨਕੈਸ਼ਮੈਂਟ ਦੇ ਬਕਾਏ ਦੀ ਅਦਾਇਗੀ ਤੁਰੰਤ ਕਰਵਾਉਣ-ਸੰ... ਅਗਲੀ ਖ਼ਬਰ ਅੱਖਰ ਮੰਚ ਵਲੋਂ ਡਾ. ਦਲਜੀਤ ਸਿੰਘ ਨਾਲ ਕਰਵਾਈ ਗਈ ਸਾਹਿਤਕ ਮਿਲਣੀ <br/>
Ad Position 24