ਭਾਣੋਕੀ ਰੋਡ 'ਤੇ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਏ.ਸੀ. ਦਾ ਕੰਪਰੈਸ਼ਰ ਚੋਰੀ
ਅਜੀਤ ਡੈਸਕ
27-05-2026
ਕੁੱਟਮਾਰ ਕਰਨ ਸਬੰਧੀ ਚਾਰ ਖ਼ਿਲਾਫ਼ ਕੇਸ ਦਰਜ
ਫਗਵਾੜਾ, 26 ਮਈ (ਚਾਨਾ)-ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਿਆਮੂਦੀਨ ਪੁੱਤਰ ਮੁਹੰਮਦ ਮੁਸਤਫ਼ਾ ਵਾਸੀ ਸ਼ਾਮ ਨਗਰ ਮੁਹੱਲਾ ਪੀਪਾਰੰਗੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਕੇ ਜ਼ਖਮੀ ਕੀਤਾ ਤੇ ਧਮਕੀਆਂ ਦਿੱਤੀਆਂ | ਜਿਸ ਸਬੰਧ 'ਚ ਪੁਲਿਸ ਨੇ ਜਗਮੋਹਨ ਪੁੱਤਰ ਪ੍ਰਸ਼ੋਤਮ ਦਾਸ ਵਾਸੀ ਸ਼ਾਮ ਨਗਰ, ਹੈਪੀ ਪੁੱਤਰ ਪ੍ਰਸ਼ੋਤਮ ਦਾਸ ਵਾਸੀ ਸ਼ਾਮ ਨਗਰ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ
ਫਗਵਾੜਾ, 26 ਮਈ (ਚਾਨਾ)-ਸਦਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬੀੜ ਪਵਾਦ ਤੋਂ ਤੇਜਪਾਲ ਸਿੰਘ ਪੁੱਤਰ ਹਰਜੀਤ ਸਿੰਘ, ਇੰਦਰਜੀਤ ਸਿੰਘ ਪੁੱਤਰ ਹਰਜੀਤ ਸਿੰਘ ਤੇ ਸੁਨੀਲ ਕੁਮਾਰ ਪੁੱਤਰ ਮਹਿੰਦਰ ਕਪੂਰ ਵਾਸੀਆਨ ਖਲਵਾੜਾ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |
ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ
ਕਪੂਰਥਲਾ, 26 ਮਈ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ ਨਜ਼ਦੀਕ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਸਾਥੀ ਬਿੱਲਾ ਨੇ ਦੱਸਿਆ ਕਿ ਦਿਲਰਾਜ ਪੁੱਤਰ ਸੁਰਜੀਤ ਵਾਸੀ ਸੈਫਲਾਬਾਦ ਜੋ ਕਿ ਯੱਸ ਬੈਂਕ ਦੇ ਨਜ਼ਦੀਕ ਪੇਂਟ ਦੀ ਦੁਕਾਨ ਵਿਚ ਕੰਮ ਕਰਦਾ ਹੈ ਤੇ ਅੱਜ ਦੁਪਹਿਰ ਸਮੇਂ ਐਕਟਿਵਾ 'ਤੇ ਬੱਸ ਸਟੈਂਡ ਨੇੜੇ ਇਕ ਢਾਬੇ ਤੋਂ ਰੋਟੀ ਲੈਣ ਗਿਆ ਸੀ | ਜਦੋਂ ਰੋਟੀ ਲੈ ਕੇ ਵਾਪਸ ਆ ਰਿਹਾ ਸੀ ਤਾਂ ਉਸਦਾ ਬੱਸ ਸਟੈਂਡ ਨਜ਼ਦੀਕ ਹੀ ਮੋਟਰਸਾਈਕਲ ਨਾਲ ਟੱਕਰ ਹੋ ਗਈ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿਸਨੂੰ ਡਿਊਟੀ ਡਾ. ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਸਿਰ 'ਤੇ ਗੰਭੀਰ ਸੱਟ ਹੋਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |