ਫਗਵਾੜਾ, 26 ਮਈ (ਹਰਜੋਤ ਸਿੰਘ ਚਾਨਾ)-'ਆਪ' ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਡਾ. ਚੱਬੇਵਾਲ 27 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਕੇਜੀ ਰਿਜ਼ੋਰਟ ਹੁਸ਼ਿਆਰਪੁਰ ਰੋਡ ਵਿਖੇ ਵਰਕਰਾਂ ਤੇ ਸਮਰਥਕਾਂ ਦੇ ਰੂਬਰੂ ਹੋਣਗੇ | ਪਾਰਟੀ ਆਗੂਆਂ ਨੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵਧਾਈਆਂ ਦੇਣ ਲਈ ਸਮੂਹ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਡਾ. ਚੱਬੇਵਾਲ ਦੀ ਬਤੌਰ ਹਲਕਾ ਇੰਚਾਰਜ ਨਿਯੁਕਤੀ ਨਾਲ ਫਗਵਾੜਾ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਕਿਉਂਕਿ ਇਸ ਨਿਯੁਕਤੀ ਨਾਲ ਵਰਕਰਾਂ 'ਚ ਨਵਾਂ ਜੋਸ਼ ਪੈਦਾ ਹੋਇਆ ਹੈ |