ਫਗਵਾੜਾ, 26 ਮਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ 13 ਜੂਨ ਦਾਣਾ ਮੰਡੀ ਫਗਵਾੜਾ ਵਿਖੇ ਸੱਦੇ ਗਏ ਬੇਗ਼ਮਪੁਰਾ ਪੰਥਕ ਇਕੱਠ ਨੂੰ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ | ਅੱਜ ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਦੇ ਹੈੱਡ ਆਫਿਸ ਚਾਹਲ ਨਗਰ ਫਗਵਾੜਾ ਵਿਖੇ ਜੈ ਭੀਮ ਟੀਮ ਪੰਜਾਬ ਦੇ ਸੰਸਥਾਪਕ ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਜੱਖੂ ਵੱਲੋਂ ਜੈ ਭੀਮ ਟੀਮ ਪੰਜਾਬ ਦੀਆਂ ਫ਼ਰੰਟ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਜੈ ਭੀਮ ਯੂਨਾਈਟਡ ਵਾਇਸ ਆਫ਼ ਪੰਜਾਬ ਦੇ ਸਰਪ੍ਰਸਤ ਪਿ੍ੰਸੀਪਲ ਕੇਵਲ ਸਿੰਘ ਟੂਰਾ, ਸਟੇਟ ਕੁਆਰਡੀਨੇਟਰ ਇੰਜ. ਹੈਪੀ ਕਾਲ ਅਤੇ ਸਰਦਾਰ ਕੁਲਦੀਪ ਸਿੰਘ ਮਸੀਤੀ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੈ ਭੀਮ ਯੂਨਾਈਟਡ ਸਰਦਾਰ ਜਸਵੰਤ ਸਿੰਘ ਫੌਜੀ, ਜ਼ਿਲ੍ਹਾ ਨਵਾਂ ਸ਼ਹਿਰ ਦੇ ਪ੍ਰਧਾਨ ਬਲਵੀਰ ਸਿੰਘ ਬਸਰਾ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਾਜੇਸ਼ ਕੁਮਾਰ ਪੰਚ, ਜ਼ਿਲ੍ਹਾ ਕਪੂਰਥਲਾ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਭਗਾਣੀਆ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਜੀਵ ਕੁਮਾਰ ਮੂਲ ਨਿਵਾਸੀ, ਜ਼ਿਲ੍ਹਾ ਜਲੰਧਰ ਦੇ ਸੀਨੀਅਰ ਵਾਈਸ ਪੈ੍ਰਜ਼ੀਡੈਂਟ ਨਿਰਮਲ ਸਿੰਘ ਸਮਰਾ, ਜੈ ਭੀਮ ਯੂਨਾਈਟਡ ਵਾਇਸ ਆਫ਼ ਪੰਜਾਬ ਦੀ ਇਸਤਰੀ ਵਿੰਗ, ਜੈ ਭੀਮ ਵੁਮਨ ਫੈਡਰੇਸ਼ਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬੀਬੀ ਬਲਜੀਤ ਕੌਰ ਅੰਬੇਡਕਰੀ, ਜੈ ਭੀਮ ਵੁਮੈਨ ਫੈਡਰੇਸ਼ਨ ਦੇ ਪ੍ਰਧਾਨ ਬੀਬੀ ਬਲਵੀਰ ਕੌਰ ਪਠਲਾਵਾ ਆਦਿ ਸ਼ਾਮਿਲ ਹੋਏ ਤੇ ਸਾਰਿਆਂ ਦੀ 13 ਜੂਨ ਦਾਣਾ ਮੰਡੀ ਫਗਵਾੜਾ ਵਿਖੇ ਕੀਤੇ ਜਾ ਰਹੇ ਬੇਗ਼ਮਪੁੱਰਾ ਪੰਥਕ ਇਕੱਠ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਤੇ ਉਸ ਦਿਨ ਬੇਗ਼ਮਪੁੱਰਾ ਖ਼ਾਲਸਾ ਲਹਿਰ ਦੀ ਸ਼ੁਰੂਆਤ ਕੀਤੇ ਜਾਣ ਨੂੰ ਸਿਮਰਨਜੀਤ ਸਿੰਘ ਮਾਨ ਸਾਹਿਬ ਵੱਲੋਂ ਕੀਤਾ ਜਾ ਰਿਹਾ ਬਹੁਤ ਵੱਡਾ ਉੱਦਮ ਦੱਸਿਆ ਗਿਆ |