12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਹਰਜਿੰਦਰ ਸਿੰਘ ਨੇ ਥਾਣਾ ਢਿਲਵਾਂ ਦਾ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 27-05-2026
ਢਿਲਵਾਂ, 26 ਮਈ (ਗੋਬਿੰਦ ਸੁਖੀਜਾ)-ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਥਾਣਾ ਸੁਭਾਨਪੁਰ ਦੇ ਐੱਸ. ਐਚ. ਓ. ਹਰਜਿੰਦਰ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਥਾਣਾ ਢਿਲਵਾਂ ਵਿਖੇ ਨਿਯੁਕਤ ਕੀਤਾ ਹੈ | ਥਾਣਾ ਢਿਲਵਾਂ ਵਿਖੇ ਨਵ-ਨਿਯੁਕਤ ਐੱਸ.ਐਚ.ਉ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲ ਕਦਮੀ ਨਸ਼ੇ ਨੂੰ ਖ਼ਤਮ ਕਰਨ ਦੀ ਹੋਵੇਗੀ | ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਜਲਦੀ ਹੀ ਇਲਾਕੇ ਦੇ ਮੋਹਤਬਰਾਂ ਨਾਲ ਥਾਣਾ ਢਿਲਵਾਂ ਵਿਖੇ ਮੀਟਿੰਗ ਕੀਤੀ ਜਾਵੇਗੀ ਤੇ ਨਸ਼ੇ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲੇ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਆਪਣਾ ਕਾਰੋਬਾਰ ਬਦਲ ਲੈਣ ਨਹੀਂ ਤਾਂ ਇਲਾਕਾ ਛੱਡ ਕੇ ਕਿਤੇ ਦੂਰ ਚਲੇ ਜਾਣ |
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਸੰਸਥਾ ਅਦਬੀ ਸ਼ਾਮ ਦੀ ਮੀਟਿੰਗ ਵਿਚ ਵੱਖ-ਵੱਖ ਸ਼ਾਇਰਾਂ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਅਜੇਪਾਲ ਸਿੰਘ ਬਾਠ ਨੇ ਥਾਣਾ ਸੁਭਾਨਪੁਰ ਦਾ ਚਾਰਜ ਸੰਭਾਲਿਆ
Ad Position 24