26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਸਰਕਲ ਫਗਵਾੜਾ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-05-2026
ਫਗਵਾੜਾ, 27 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਵਿਚ ਦਰਜ ਮੱਦਾਂ ਜਿਨ੍ਹਾਂ ਬਾਰੇ ਸਿੱਖ ਕੌਮ ਵਲੋਂ ਲਗਾਤਾਰ ਇਤਰਾਜ਼ ਕੀਤਾ ਜਾ ਰਿਹਾ ਹੈ | ਸਬੰਧੀ ਵਿਚਾਰ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਸਿੱਖ ਸੰਗਤ ਭਰਵੀਂ ਸ਼ਮੂਲੀਅਤ ਕਰੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇ. ਕੁਲਵੰਤ ਸਿੰਘ ਮੰਨਣ ਤੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਸਰਕਲ ਫਗਵਾੜਾ ਵੱਲੋਂ ਮੈਨੇਜਰ ਨਰਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੀ ਅਗਵਾਈ ਕਰਦੇ ਹਨ, ਜਿਨ੍ਹਾਂ ਦੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤਾਂ ਹਰ ਸਿੱਖ ਦੀ ਮੰਗ ਹੈ, ਪ੍ਰੰਤੂ ਇਸ ਕਾਨੂੰਨ ਦੀ ਆੜ 'ਚ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੋਧੇ ਕਾਨੰੂਨ ਵਿਚ ਕੁੱਝ ਮੱਦਾਂ ਅਜਿਹੀਆਂ ਹਨ ਜੋ ਸਾਧਾਰਨ ਸਿੱਖ ਸੰਗਤਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ | ਐਕਟ ਅੰਦਰ ਪੰਥਕ ਸ਼ਬਦਾਵਲੀ ਨੂੰ ਹਟਾਉਣਾ ਵੀ ਵੱਡੇ ਇਤਰਾਜ਼ ਵਾਲਾ ਹੈ | ਉਨ੍ਹਾਂ ਕਿਹਾ ਕਿ ਇਹ ਇਸ ਲਈ ਹੋਇਆ ਹੈ, ਕਿ ਸਰਕਾਰ ਨੇ ਐਕਟ ਸੋਧਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨੁੰਮਾਇਦਾ ਸਿੱਖ ਸੰਸਥਾ ਦੀ ਰਾਏ ਲੈਣੀ ਵੀ ਜ਼ਰੂਰੀ ਨਹੀਂ ਸਮਝੀ | ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਪ੍ਰਤੀ ਹਰ ਸਿੱਖ ਨੂੰ ਸੁਚੇਤ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਿੱਖ ਸੰਗਤ ਆਪਣੀ ਜ਼ੁੰਮੇਵਾਰੀ ਸਮਝਦੀ ਹੋਈ 31 ਮਈ ਨੂੰ ਹੋ ਰਹੀ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਭਰਵੀਂ ਸ਼ਮੂਲੀਅਤ ਕਰੇਗੀ | ਉਨ੍ਹਾਂ ਸੰਗਤਾਂ ਤੇ ਖ਼ਾਸਕਰ ਨੌਜਵਾਨਾਂ ਨੂੰ ਆਪਣਾ ਫ਼ਰਜ਼ ਸਮਝਦਿਆਂ ਇਸ ਪੰਥਕ ਇਕੱਠ ਦਾ ਹਿੱਸਾ ਬਣਨ ਦੀ ਅਪੀਲ ਕੀਤੀ | ਇਸ ਮੌਕੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਟਕਸਾਲੀ ਐਸ ਸੀ ਅਕਾਲੀ ਆਗੂ ਬਿੰਦਰ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਰਣਜੀਤ ਸਿੰਘ ਜੀਤੀ ਖੈੜਾ, ਢਾਡੀ ਗੁਰਦਿਆਲ ਸਿੰਘ ਲੱਖਪੁਰ, ਜੈਦੀਪ ਸਿੰਘ ਕਥਾਵਾਚਕ, ਢਾਡੀ ਬਲਵੀਰ ਸਿੰਘ ਭੁੱਲਾਰਾਈ, ਰਜਿੰਦਰ ਸਿੰਘ ਖ਼ਾਲਸਾ, ਬਹਾਦਰ ਸਿੰਘ ਸੰਗਤਪੁਰ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਜਸਵੀਰ ਸਿੰਘ ਟਿੱਬੀ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਬਲਕਾਰ ਸਿੰਘ ਸੀਕਰੀ, ਭਾਈ ਅਜੀਤ ਸਿੰਘ ਪ੍ਰੇਮਪੁਰ, ਗਿਆਨੀ ਬਲਬੀਰ ਸਿੰਘ ਭੁੱਲਾਰਾਈ, ਭਾਈ ਗੁਰਦੀਪ ਸਿੰਘ ਪ੍ਰੇਮਪੁਰ, ਭਾਈ ਕਸ਼ਮੀਰ ਸਿੰਘ, ਭਾਈ ਅਮਨਿੰਦਰ ਸਿੰਘ ਢੱਡੇ, ਭਾਈ ਬਲਵਿੰਦਰ ਸਿੰਘ ਖੁਰਮਪੁਰ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਚ ਦੋ ਰੋਜ਼ਾ ਸਮਰ ਕੈਂਪ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਸ੍ਰੀਮਾਨ ਸੰਤ ਅਵਤਾਰ ਸਿੰਘ ਦੀ 38 ਵੀ ਬਰਸੀਂ ਨੂੰ ਸਮਰਪਿਤ ਕਵੀ ਦਰਬਾਰ
Ad Position 24