26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਿੰਦਰਵੀਰ ਦੀ ਉਪਲਬਧੀ ਪੂਰੇ ਦੇਸ਼ ਲਈ ਮਾਣ ਵਾਲੀ ਗੱਲ- ਮੋਹਨ ਸਿੰਘ ਡਾਲਾ

Ad Position 21
No active advertisement
ਅਜੀਤ ਡੈਸਕ 28-05-2026
ਨਡਾਲਾ, 27 ਮਈ (ਰਘਬਿੰਦਰ ਸਿੰਘ)-100 ਮੀਟਰ ਦੌੜ ਵਿਚ ਨੈਸ਼ਨਲ ਰਿਕਾਰਡ ਬਣਾ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਨੌਜਵਾਨ ਅਥਲੀਟ ਗੁਰਿੰਦਰਵੀਰ ਸਿੰਘ ਨੂੰ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ | ਇਸ ਸਬੰਧੀ ਡਾਇਲੈਸਿਸ ਸੈਂਟਰ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਗੁਰਿੰਦਰਵੀਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਕਠਿਨ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਬਲਬੂਤੇ ਇਹ ਵੱਡੀ ਉਪਲਬਧੀ ਹਾਸਲ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਬਣਿਆ ਹੈ |ਮੋਹਨ ਸਿੰਘ ਡਾਲਾ ਨੇ ਕਿਹਾ ਕਿ ਗੁਰਿੰਦਰਵੀਰ ਸਿੰਘ ਦੀ ਇਹ ਕਾਮਯਾਬੀ ਸਿਰਫ਼ ਉਸ ਦੇ ਪਰਿਵਾਰ ਹੀ ਨਹੀਂ ਸਗੋਂ ਪੂਰੇ ਪੰਜਾਬ ਤੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ ਅਤੇ ਅਜਿਹੇ ਖਿਡਾਰੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਹੋਣਹਾਰ ਖਿਡਾਰੀਆਂ ਨੂੰ ਹੋਰ ਵਧੀਆ ਸਹੂਲਤਾਂ ਤੇ ਉਤਸ਼ਾਹ ਦਿੱਤਾ ਜਾਵੇ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ 'ਤੇ ਵੀ ਦੇਸ਼ ਦਾ ਨਾਂਅ ਰੌਸ਼ਨ ਕਰ ਸਕੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਸਮਰ ਕੈਂਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਭੁਲੱਥ ਵਿਖੇ ਹੋਈ ਕਿਸਾਨਾਂ ਦੀ ਇਕੱਤਰਤਾ ਦੌਰਾਨ ਹੋਈਆਂ ਅਹਿਮ ਵਿਚਾਰਾਂ
Ad Position 24