ਸੁਲਤਾਨਪੁਰ ਲੋਧੀ, 27 ਮਈ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ ਦੀ ਅਗਵਾਈ ਹੇਠ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮਰ ਕੈਂਪ 2026 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ | ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਤੇ ਗਿਆਨਵਰਧਕ ਗਤੀਵਿਧੀਆਂ ਜਿਵੇਂ ਸਪੋਰਟਸ, ਕੁਕਿੰਗ ਵਿਦਆਊਟ ਫਾਇਰ, ਫਨ ਵਿਦ ਸਾਇੰਸ, ਪਰਸਨੈਲਿਟੀ ਡਿਵੈਲਪਮੈਂਟ ਆਦਿ ਦਾ ਆਯੋਜਨ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ: ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਪ੍ਰਸ਼ਾਸਕ ਇੰਜ: ਨਿਮਰਤਾ ਕੌਰ, ਡਾਇਰੈਕਟਰ ਇੰਜ: ਹਰਨਿਆਮਤ ਕੌਰ ਅਨੁਸਾਰ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਸਿੱਖਣ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਹੈ | ਵਿਦਿਆਰਥੀਆਂ ਨੇ ਸਾਰੀਆਂ ਗਤੀਵਿਧੀਆਂ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਕੈਂਪ ਦਾ ਭਰਪੂਰ ਆਨੰਦ ਮਾਣਿਆ | ਇਹ ਸਮਰ ਕੈਂਪ ਬੱਚਿਆਂ ਲਈ ਸਿੱਖਿਆ, ਮਨੋਰੰਜਨ ਅਤੇ ਨਵੇਂ ਅਨੁਭਵਾਂ ਦਾ ਇੱਕ ਸੁੰਦਰ ਸੰਗਮ ਸਾਬਤ ਹੋ ਰਿਹਾ ਹੈ |