24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਲਾਹੀ ਵਿਖੇ 10 ਦਿਨਾਂ ਦਸਤਾਰ ਸਿਖਲਾਈ ਕੈਂਪ ਦੀ ਆਰੰਭਤਾ

Ad Position 21
No active advertisement
ਵੀਰਵਾਰ, 28 ਮਈ 2026 <br/> 28-05-2026
ਫਗਵਾੜਾ, 27 ਮਈ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਵਿਖੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਦੀ ਆਰੰਭਤਾ ਹੋਈ ਜੋ ਕਿ 5 ਜੂਨ ਤੱਕ ਚੱਲੇਗੀ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਮਕਸਦ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨਾ ਹੈ ਇਸ ਲਈ ਇਹ ਉਪਰਾਲਾ ਹਰ ਸਾਲ ਕੀਤਾ ਜਾਂਦਾ ਹੈ | ਉਨ੍ਹਾਂ ਨੇ ਦੱਸਿਆ ਕਿ 10 ਦਿਨ ਚੱਲਣ ਵਾਲੇ ਇਸ ਕੈਂਪ ਦਾ ਰੋਜ਼ਾਨਾ ਸਮਾ ਸ਼ਾਮ 5 ਵਜੇ ਤੋਂ 7 ਵਜੇ ਤੱਕ ਹੋਵੇਗਾ | ਇਸ ਮੌਕੇ ਜਤਿੰਦਰਪਾਲ ਸਿੰਘ ਪਲਾਹੀ, ਸੁਖਵਿੰਦਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਗੁਰਦੀਪ ਸਿੰਘ, ਅਰਜੁਨ ਸਿੰਘ ਤੋਂ ਇਲਾਵਾ ਸਿੱਖ ਨੌਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਪੰਜਾਬ ਦੇ ਹੱਕਾਂ ਦੀ ਰਾਖੀ- ਠੇਕੇਦਾਰ ਅਗਲੀ ਖ਼ਬਰ ਸਰਕਾਰ ਵਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹੇ 'ਚ ਝੋਨੇ ਦੀ ਲਵਾਈ 9 ਜੂਨ ਤੋਂ ਸ਼ੁਰੂ ਹੋਵੇਗੀ-ਅਕਾਸ਼ ਬਾਂਸਲ
Ad Position 24