24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਪੰਜਾਬ ਦੇ ਹੱਕਾਂ ਦੀ ਰਾਖੀ- ਠੇਕੇਦਾਰ

Ad Position 21
No active advertisement
ਅਜੀਤ ਡੈਸਕ 28-05-2026

ਫਗਵਾੜਾ, 27 ਮਈ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸੂਬੇ ਵਿਚ ਅਕਾਲੀ ਦਲ ਦੀ ਚੜ੍ਹਤ ਦਿਨੋਂ-ਦਿਨ ਵਧ ਰਹੀ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਹੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਰੱਖਿਆ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਹੈ ਤੇ ਸੂਬੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਉਠਾਇਆ ਹੈ | ਠੇਕੇਦਾਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਮਜ਼ਬੂਤ ਅਤੇ ਦੂਰ ਅੰਦੇਸ਼ ਅਗਵਾਈ ਦੀ ਲੋੜ ਹੈ, ਜੋ ਸੂਬੇ ਦੇ ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਕਰ ਸਕੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੀ ਖ਼ਬਰ ਪਲਾਹੀ ਵਿਖੇ 10 ਦਿਨਾਂ ਦਸਤਾਰ ਸਿਖਲਾਈ ਕੈਂਪ ਦੀ ਆਰੰਭਤਾ
Ad Position 24