23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 28-05-2026
ਭੁਲੱਥ, 27 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਰਮਨਦੀਪ ਕੌਰ ਪਤਨੀ ਰਵਿੰਦਰ ਸਿੰਘ ਉਰਫ਼ ਗੱਗਾ ਵਾਸੀ ਸ਼ੇਰ ਸਿੰਘ ਵਾਲਾ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਉਸ ਦੇ ਪਤੀ ਦੀ ਮੌਤ ਕਰਤਾਰਪੁਰ ਰੋਡ ਭੁਲੱਥ ਸੜਕ 'ਤੇ ਜਾਂਦੇ ਸਮੇਂ ਕਿਸੇ ਅਣਪਛਾਤੇ ਵਾਹਨ ਸਵਾਰ ਵੱਲੋਂ ਜ਼ੋਰਦਾਰ ਟੱਕਰ ਮਾਰਨ ਕਰਕੇ ਹੋਈ ਹੈ, ਜੋ ਮੌਕੇ 'ਤੇ ਫ਼ਰਾਰ ਹੋ ਗਿਆ | ਥਾਣਾ ਭੁਲੱਥ ਪੁਲਿਸ ਵਲੋਂ ਸੜਕ ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਾਂ ਦੀ ਗਿਣਤੀ ਕੱਲ੍ਹ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਆਪਣੇ ਕਬਜ਼ੇ 'ਚ ਰੱਖਣ ਸਬੰਧੀ ਕੇਸ ਦਰਜ
Ad Position 24