23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਾਂ ਦੀ ਗਿਣਤੀ ਕੱਲ੍ਹ

Ad Position 21
No active advertisement
ਅਜੀਤ ਡੈਸਕ 28-05-2026
ਕਪੂਰਥਲਾ, 27 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਵੋਟਾਂ ਦੀ ਗਿਣਤੀ 29 ਮਈ ਨੂੰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਨਗਰ ਨਿਗਮ ਕਪੂਰਥਲਾ ਦੇ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8 ਵਜੇ ਵਿਰਸਾ ਵਿਹਾਰ ਕਪੂਰਥਲਾ ਵਿਚ ਬਣਾਏ ਗਏ ਗਿਣਤੀ ਕੇਂਦਰ ਵਿਚ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਵੋਟਾਂ ਦੀ ਗਿਣਤੀ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਚ ਹੋਵੇਗੀ ਤੇ ਇਸੇ ਦਿਨ ਹੀ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਬੈਲਟ ਬਕਸੇ ਰੱਖਣ ਵਾਲੇ ਸ਼ਟਰਾਂਗ ਰੂਮ ਦੇ ਅੰਦਰ ਤੇ ਬਾਹਰ ਦੀ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ ਤਾਂ ਜੋ ਵੋਟਾਂ ਦੀ ਗਿਣਤੀ ਦੀ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਦੋਹਾਂ ਗਿਣਤੀ ਕੇਂਦਰਾਂ ਤੇ ਸ਼ਟਰਾਂਗ ਰੂਮਾ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਗਿਣਤੀ ਕੇਂਦਰਾਂ ਦੁਆਲੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਬਿਨ੍ਹਾਂ ਅਧਿਕਾਰਤ ਪਾਸ ਦੇ ਕਿਸੇ ਵੀ ਗੈਰ ਵਿਅਕਤੀ ਨੂੰ ਗਿਣਤੀ ਕੇਂਦਰ ਅੰਦਰ ਬਿਨ੍ਹਾਂ ਇਜਾਜ਼ਤ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਰਸਾ ਵਿਹਾਰ ਕੇਂਦਰ ਕਪੂਰਥਲਾ ਤੇ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਚ ਵੋਟਾਂ ਦੀ ਗਿਣਤੀ ਲਈ ਰਿਜ਼ਰਵ ਸਟਾਫ਼ ਸਮੇਤ ਸਵਾ 200 ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦੀ ਮੌਤ ਹੋਣ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਲਈ ਫ਼ੈਕਟਰੀ ਦੇ ਬਾਹਰ ਲਗਾਇਆ ਧਰਨਾ ਅਗਲੀ ਖ਼ਬਰ ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ
Ad Position 24