15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ

Ad Position 21
No active advertisement
ਅਜੀਤ ਡੈਸਕ 29-05-2026
ਕਪੂਰਥਲਾ, 28 ਮਈ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਦੇ 50 ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਦੀ ਬੀਤੀ 26 ਮਈ ਨੂੰ ਹੋਈ ਚੋਣ ਵਿਚ ਪਈਆਂ ਵੋਟਾਂ ਦੀ ਗਿਣਤੀ ਅੱਜ ਵਿਰਸਾ ਵਿਹਾਰ ਕੇਂਦਰ ਕਪੂਰਥਲਾ ਤੇ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਚ ਬਣਾਏ ਗਏ ਗਿਣਤੀ ਕੇਂਦਰਾਂ ਵਿਚ ਹੋਵੇਗੀ | ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਗਿਣਤੀ ਕੇਂਦਰ ਵਿਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ | ਬੈਲਟ ਪੇਪਰਾਂ ਰਾਹੀਂ ਹੋਈ ਇਸ ਚੋਣ ਵਿਚ ਗਿਣਤੀ ਦਾ ਕੰਮ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ ਤੇ ਲਗਭਗ 10 ਵਜੇ ਤੱਕ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਵਿਚ 182 ਤੇ ਨਗਰ ਨਿਗਮ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚੋਂ 55 ਉਮੀਦਵਾਰ ਚੋਣ ਮੈਦਾਨ ਵਿਚ ਹਨ | ਪ੍ਰਸ਼ਾਸਨ ਵਲੋਂ ਦੋਵਾਂ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ ਤੇ ਵਾਰਡਵਾਰ ਵੋਟਾਂ ਦੀ ਗਿਣਤੀ ਹੋਵੇਗੀ | ਦੱਸਿਆ ਜਾਂਦਾ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਿਯੁਕਤ ਚੋਣ ਅਬਜ਼ਰਵਰ ਮਨਪ੍ਰੀਤ ਕੌਰ ਵੀ ਵੋਟਾਂ ਦੀ ਗਿਣਤੀ ਵੇਲੇ ਗਿਣਤੀ ਕੇਂਦਰਾਂ ਵਿਚ ਹਾਜ਼ਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਉਮੀਦਵਾਰ ਨੇ ਕੀਤੀ ਵਿਰਸਾ ਵਿਹਾਰ 'ਚ ਬਿਜਲੀ ਬੰਦ ਰਹਿਣ ਦੇ ਮਾਮਲੇ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਅਗਲੀ ਖ਼ਬਰ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਡੀ. ਐੱਸ. ਪੀ. ਨੇ ਕਾਂਗਰਸ ਉਮੀਦਵਾਰਾਂ ਦੇ ਬਿਆਨ ਕਲਮਬੰਦ ਕੀਤੇ
Ad Position 24