ਭੁਲੱਥ, 28 ਮਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਦੋ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸ਼ਮਸ਼ਾਨ ਘਾਟ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਕਮਰੇ ਪਿੱਛੇ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਦੋਂ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ 'ਤੇ ਰੇਡ ਕੀਤਾ ਗਿਆ ਤਾਂ ਦੋ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਸੁਖਜਿੰਦਰ ਸਿੰਘ ਦੂਜੇ ਨੇ ਆਪਣਾ ਨਾਂਅ ਗੋਪਾਲ ਦੱਸਿਆ, ਜਿਨ੍ਹਾਂ ਪਾਸੋਂ ਇਕ ਜਲਿਆ ਹੋਇਆ ਸਿਲਵਰ ਪੇਪਰ, 10 ਰੁਪਏ ਦਾ ਪਾਈਪ ਨੁਮਾ ਨੋਟ ਤੇ ਇਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |