15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਲਗਾਇਆ ਸਮਰ ਕੈਂਪ <br/>

Ad Position 21
No active advertisement
ਅਜੀਤ ਡੈਸਕ 29-05-2026
ਕਪੂਰਥਲਾ, 28 ਮਈ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਮਰ ਕੈਂਪ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਪੀ.ਟੀ. ਡਾਂਸ, ਆਰਟ ਐਂਡ ਕਰਾਫ਼ਟ, ਖੇਡਾਂ, ਯੋਗਾ, ਸੰਗੀਤ, ਕੁਕਿੰਗ ਵਿਦਾਉਟ ਫਾਇਰ, ਸਟੋਰੀ ਟੈਿਲੰਗ, ਪ੍ਰਸਨੈਲਿਟੀ ਆਦਿ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਡਿੰਪਲ ਸ਼ਰਮਾ ਨੇ ਸਮਰ ਕੈਂਪ ਵਿਚ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਭਾਜਪਾ ਪੰਜਾਬ ਵਿਚ ਨਵਾਂ ਇਤਿਹਾਸ ਸਿਰਜੇਗੀ-ਰਣਜੀਤ ਸਿੰਘ ਖੋਜੇਵਾਲ <br/> ਅਗਲੀ ਖ਼ਬਰ ਸੁਰ-ਸੰਗਮ ਸੰਗੀਤ ਕਲਾ ਮੰਦਰ ਟਰੱਸਟ ਭੋਗਪੁਰ ਨੇ 21ਵੀਂ ਸੰਗੀਤ ਸਭਾ ਕਰਵਾਈ <br/>
Ad Position 24