15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਵੱਲੋਂ ਹਸਪਤਾਲ ਦੇ ਮੈਡੀਕਲ ਸਟਾਫ਼ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 29-05-2026
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ)- ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਫਗਵਾੜਾ ਵਿਖੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਹਸਪਤਾਲ ਟਰੱਸਟ ਵੱਲੋਂ ਸਮਾਜ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਚੱਲ ਰਹੀਆਂ ਗਤੀਵਿਧੀਆਂ ਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਤੱਕ ਸਸਤੀ ਸਿਹਤ ਸੇਵਾ ਪਹੁੰਚਾਉਣ ਦੇ ਨਾਲ ਹਸਪਤਾਲ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ | ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਤੇ ਟਰੱਸਟ ਇਸੇ ਭਾਵਨਾ ਨਾਲ ਲਗਾਤਾਰ ਕੰਮ ਕਰ ਰਿਹਾ ਹੈ | ਮੀਟਿੰਗ ਦੌਰਾਨ ਸ਼੍ਰੀ ਵਿਸ਼ਵਕਰਮਾ ਮੰਦਿਰ ਅਤੇ ਟਰੱਸਟ ਦੇ ਹਸਪਤਾਲ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਾਥੀਆਂ, ਡਾਕਟਰਾਂ ਤੇ ਨਰਸਿੰਗ ਸਟਾਫ਼ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਦੇ ਨਾਲ ਹੀ ਹਸਪਤਾਲ ਸਟਾਫ਼ ਵੱਲੋਂ 'ਮਹਿਲਾ ਸਿਹਤ ਲਈ ਅੰਤਰਰਾਸ਼ਟਰੀ ਕਾਰਵਾਈ ਦਿਵਸ' ਵੀ ਮਨਾਇਆ ਗਿਆ | ਇਸ ਸਬੰਧੀ ਧੀਮਾਨ ਨੇ ਅÏਰਤਾਂ ਦੀ ਸਿਹਤ ਸਬੰਧੀ ਮੁੱਦਿਆਂ 'ਤੇ ਖ਼ਾਸ ਜ਼ੋਰ ਦਿੰਦਿਆਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਮਹਿਲਾਵਾਂ ਦਾ ਸਿਹਤਮੰਦ ਹੋਣਾ ਬੇਹੱਦ ਜ਼ਰੂਰੀ ਹੈ | ਇਸ ਮੌਕੇ ਜਸਪਾਲ ਸਿੰਘ ਲਾਲ, ਸੁਭਾਸ਼ ਧੀਮਾਨ, ਪ੍ਰਸ਼ਾਂਤ ਧੀਮਾਨ, ਗੁਰਨਾਮ ਸਿੰਘ ਜੂਤਲਾ, ਅਮੋਲਕ ਸਿੰਘ ਝੀਤਾ, ਆਰ.ਪੀ. ਸਿੰਘ, ਗੁਰਮੁਖ ਸਿੰਘ ਲਾਲ ਅਤੇ ਵਿਕਰਮ ਰੂਪਰਾਏ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ ਸਵਾਗਤਯੋਗ- ਰਾਕੇਸ਼ ਨੀਟੂ ਅਗਲੀ ਖ਼ਬਰ ਤੀਰਥ ਯਾਤਰਾ ਲਈ ਡਾ. ਚੱਬੇਵਾਲ ਵਲੋਂ ਬੱਸ ਰਵਾਨਾ
Ad Position 24