15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੀ ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ ਸਵਾਗਤਯੋਗ- ਰਾਕੇਸ਼ ਨੀਟੂ

Ad Position 21
No active advertisement
ਅਜੀਤ ਡੈਸਕ 29-05-2026
ਸੁਲਤਾਨਪੁਰ ਲੋਧੀ, 28 ਮਈ (ਨਰੇਸ਼ ਹੈਪੀ)-ਭਾਜਪਾ ਦੇ ਸੀਨੀਅਰ ਆਗੂ ਤੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਰਾਕੇਸ਼ ਨੀਟੂ ਨੇ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੇਵਲ ਸਿੰਘ ਢਿੱਲੋਂ ਦੀ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਿੰਦੂ-ਸਿੱਖ ਏਕਤਾ ਦੀ ਇੱਕ ਉਦਾਹਰਨ ਹੈ, ਜੋ ਹਮੇਸ਼ਾ ਮਿਹਨਤੀ, ਇਮਾਨਦਾਰ ਤੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪਦੀ ਹੈ ਤੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਇਸ ਦਾ ਸਪਸ਼ਟ ਸਬੂਤ ਹੈ | ਉਨ੍ਹਾਂ ਕਿਹਾ ਕਿ ਇਹ ਇਲਾਕਾ ਵਾਸੀਆਂ ਲਈ ਵਿਸ਼ੇਸ਼ ਖ਼ੁਸ਼ੀ ਦੀ ਗੱਲ ਹੈ ਕਿ ਕੇਵਲ ਸਿੰਘ ਢਿੱਲੋਂ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਬਹੁਤ ਨੇੜੇ ਰਹੇ ਹਨ, ਜਿਸ ਦਾ ਭਵਿੱਖ ਵਿਚ ਇੱਥੇ ਦੇ ਲੋਕਾਂ ਨੂੰ ਜ਼ਰੂਰ ਲਾਭ ਹੋਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ, ਹਰ ਪਾਰਟੀ ਵਰਕਰ ਲੋਕਾਂ ਤੱਕ ਪਹੁੰਚਣ ਤੇ ਕੇਂਦਰ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐਸ.ਡੀ.ਓ. ਨਡਾਲਾ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਵੱਲੋਂ ਹਸਪਤਾਲ ਦੇ ਮੈਡੀਕਲ ਸਟਾਫ਼ ਨਾਲ ਮੀਟਿੰਗ <br/>
Ad Position 24