ਕਪੂਰਥਲਾ, 28 ਮਈ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ 9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ ਆਈ.ਏ.ਵਾਈ.ਪੀ. ਬਾਰੇ ਜਾਣਕਾਰੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੀਵੂਜੀਤ ਮੁਖੌਟੀ ਸੀਨੀਅਰ ਪ੍ਰੋਗਰਾਮ ਮੈਨੇਜਰ ਆਈ.ਏ.ਵਾਈ.ਪੀ. ਤੇ ਮੁਖੀ ਪ੍ਰੋਗਰਾਮ ਫਾਰ ਦੀ ਐਵਾਰਡ ਫਾਰ ਜੰਗ ਪੀਪਲ ਇੰਡੀਆ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਨੇ ਕਿਹਾ ਕਿ ਆਈ.ਏ.ਵਾਈ.ਪੀ. ਨਾਮੀ ਸੰਸਥਾ ਵਿਦਿਆਰਥੀਆਂ ਨੂੰ ਆਪਣੇ ਹੱਥੀ ਕੰਮ ਕਰਨ ਤੇ ਸਿੱਖਣ ਲਈ ਉਤਸ਼ਾਹਿਤ ਕਰਦੀ ਹੈ ਤੇ ਇਸ ਤਹਿਤ ਵਿਦਿਆਰਥੀ ਆਪਣੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰ ਸਕਦੇ ਹਨ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਸਮਾਜ ਸੇਵਾ ਕਾਰਜਾਂ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ | ਉਨਾਂ ਆਈ.ਏ.ਵਾਈ.ਪੀ. ਵਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮੁੱਖ ਬੁਲਾਰੇ ਕੋਲੋਂ ਕਈ ਸਵਾਲ ਪੁੱਛੇ, ਜਿਨਾਂ ਦੇ ਉਨਾਂ ਨੇ ਬਾਖੂਬੀ ਨਾਲ ਜਵਾਬ ਦਿੱਤੇ | ਸਮਾਗਮ ਵਿਚ ਸਕੂਲ ਦੀ ਪਿ੍ੰਸੀਪਲ ਡਾ. ਏਕਤਾ ਧਵਨ ਤੇ ਆਈ.ਏ.ਵਾਈ.ਪੀ. ਕਮੇਟੀ ਦੀ ਸਕੂਲ ਵਿਚ ਇੰਚਾਰਜ ਪੂਜਾ ਗੌਤਮ ਨੇ ਵੀ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਡਾ. ਏਕਤਾ ਧਵਨ ਨੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਮੁੱਖ ਬੁਲਾਰੇ ਦਾ ਤਹਿਦਿਲੋਂ ਧੰਨਵਾਦ ਕੀਤਾ |