ਸੁਲਤਾਨਪੁਰ ਲੋਧੀ, 29 ਮਈ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਦੇ ਕਮਿਊਨਿਟੀ ਹਾਲ ਵਿਖੇ ਚੋਣ ਅਧਿਕਾਰੀ ਕਮ ਐੱਸ.ਡੀ.ਐੱਮ. ਅਮਨਪਾਲ ਸਿੰਘ ਦੀ ਨਿਗਰਾਨੀ ਹੇਠ ਹੋਈ | ਇਨ੍ਹਾਂ ਚੋਣਾਂ ਦੌਰਾਨ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੇ ਵਿਧਾਇਕ ਰਾਣਾ ਧੜੇ੍ਹ ਦੇ ਵਿਚਕਾਰ ਸੀ | ਅੱਜ ਆਏ ਚੋਣ ਨਤੀਜਿਆਂ ਵਿਚੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਨੂੰ 7, ਆਮ ਆਦਮੀ ਪਾਰਟੀ ਨੂੰ 5 ਤੇ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ ਮਿਲੀ ਜਦ ਕਿ ਭਾਰਤੀ ਜਨਤਾ ਪਾਰਟੀ, ਬਸਪਾ ਤੇ ਕਾਂਗਰਸ ਪਾਰਟੀ ਦਾ ਖਾਤਾ ਨਹੀਂ ਖੁੱਲ ਸਕਿਆ | ਅੱਜ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਵਿਚ ਵਾਰਡ ਨੰਬਰ 1 ਤੋਂ ਅਕਾਲੀ ਦਲ ਸੰਦੀਪ ਕੌਰ ਗਿੱਲ 172 ਵੋਟਾਂ ਨਾਲ ਜੇਤੂ, ਵਾਰਡ ਨੰਬਰ 2 ਤੋਂ 'ਆਪ' ਦੇ ਜਤਿੰਦਰ ਸੇਠੀ 133 ਵੋਟਾਂ ਨਾਲ, ਵਾਰਡ ਨੰਬਰ 3 ਤੋਂ ਆਜ਼ਾਦ ਰਵੀ ਕਾਂਤਾ 65 ਵੋਟਾਂ ਨਾਲ, ਵਾਰਡ ਨੰਬਰ 4 ਤੋਂ ਆਜ਼ਾਦ ਪਵਨ ਕੁਮਾਰ 168 ਵੋਟਾਂ ਨਾਲ, ਵਾਰਡ ਨੰਬਰ 5 ਤੋਂ ਆਜ਼ਾਦ ਗੁਰਜੀਤ ਕੌਰ 400 ਵੋਟਾਂ ਨਾਲ, ਵਾਰਡ ਨੰਬਰ 6 ਤੋਂ 'ਆਪ' ਰਾਜੀਵ ਧੀਰ 333 ਵੋਟਾਂ ਨਾਲ, ਵਾਰਡ ਨੰਬਰ 7 ਤੋਂ ਆਜ਼ਾਦ ਅਮਰਜੀਤ ਕੌਰ 265 ਵੋਟਾਂ ਨਾਲ, ਵਾਰਡ ਨੰਬਰ 8 ਤੋਂ ਆਜ਼ਾਦ ਸੰਦੀਪ ਕੌਰ ਚੀਮਾ 225 ਵੋਟਾਂ ਨਾਲ, ਵਾਰਡ ਨੰਬਰ 9 ਤੋਂ 'ਆਪ' ਪਿ੍ਆ ਧੀਰ 264 ਵੋਟਾਂ ਨਾਲ, ਵਾਰਡ ਨੰਬਰ 10 ਤੋਂ 'ਆਪ' ਦਿਨੇਸ਼ ਧੀਰ 180 ਵੋਟਾਂ ਨਾਲ, ਵਾਰਡ ਨੰਬਰ 11 ਤੋਂ ਆਜ਼ਾਦ ਸਿਮਰਪ੍ਰੀਤ ਕੌਰ 55 ਵੋਟਾਂ ਨਾਲ, ਵਾਰਡ ਨੰਬਰ 12 ਤੋਂ 'ਆਪ' ਬੀਬੀ ਗੁਰਵਿੰਦਰ ਕੌਰ 26 ਵੋਟਾਂ ਨਾਲ ਅਤੇ ਵਾਰਡ ਨੰਬਰ 13 ਤੋਂ ਆਜ਼ਾਦ ਕਸ਼ਮੀਰ ਸਿੰਘ ਨੰਬਰਦਾਰ 86 ਵੋਟਾਂ ਨਾਲ ਜੇਤੂ ਰਹੇ | ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਅੱਜ ਆਏ ਚੋਣ ਨਤੀਜਿਆਂ ਉਪਰੰਤ ਹੁਣ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਪ੍ਰਧਾਨਗੀ ਦਾ ਤਾਜ ਕਿਸ ਦੇ ਸਿਰ ਸਜੇਗਾ | ਚੋਣ ਅਧਿਕਾਰੀ ਅਮਨ ਪਲ ਸਿੰਘ ਐੱਸ ਡੀ ਐੱਮ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੀ ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ਤਾ ਨਾਲ ਕਰਵਾਈ ਗਈ ਹਨ |