26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

2027 'ਚ ਭਾਜਪਾ ਆਪਣੇ ਬਲਬੂਤੇ 'ਤੇ ਸਰਕਾਰ ਬਣਾਏਗੀ: ਕੇਵਲ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 31-05-2026
ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜਨ ਤੇ ਸਰਕਾਰ ਬਣਾਉਣ ਲਈ ਪੂਰੀ ਤਰ•ਾਂ ਤਿਆਰ ਹੈ | ਉਨ•ਾਂ ਕਿਹਾ ਕਿ ਪਾਰਟੀ ਸੂਬੇ ਭਰ 'ਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਜੰਗੀ ਪੱਧਰ 'ਤੇ ਕੰਮ ਸ਼ੁਰੂ ਕਰੇਗੀ ਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਇੱਥੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ 'ਤੇ ਪਹੁੰਚਣ ਮੌਕੇ ਭਾਜਪਾ ਵਰਕਰਾਂ ਵਲੋਂ ਕੇਵਲ ਸਿੰਘ ਢਿੱਲੋਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਤੇ ਪਾਰਟੀ ਦੇ ਹੱਕ 'ਚ ਨਾਅਰੇਬਾਜ਼ੀ ਕਰਕੇ ਉਨ•ਾਂ ਦਾ ਸਨਮਾਨ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ | ਉਨ•ਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਤੇ ਧੱਕੇਸ਼ਾਹੀਆਂ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਸ ਦਾ ਢੁੱਕਵਾਂ ਜਵਾਬ ਦੇਣਗੇ | ਭਾਜਪਾ ਵੱਲੋਂ ਕਿਸੇ ਹੋਰ ਸਿਆਸੀ ਧਿਰ ਨਾਲ ਚੋਣੀ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਉਨ•ਾਂ ਕਿਹਾ ਕਿ ਇਸ ਸਬੰਧੀ ਕੋਈ ਫ਼ੈਸਲਾ ਅਜੇ ਨਹੀਂ ਕੀਤਾ ਗਿਆ ਤੇ ਪਾਰਟੀ ਸਮੇਂ ਅਨੁਸਾਰ ਢੁੱਕਵਾਂ ਫ਼ੈਸਲਾ ਲਵੇਗੀ | ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਅਨੀਤਾ ਸੋਮ ਪ੍ਰਕਾਸ਼, ਸਾਬਕਾ ਮੰਤਰੀ ਤੀਕਸ਼ਣ ਸੂਦ, ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਅਵਤਾਰ ਸਿੰਘ ਮੰਡ, ਜ਼ਿਲ•ਾ ਭਾਜਪਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਉਦਯੋਗਪਤੀ ਜਤਿੰਦਰ ਸਿੰਘ ਕੁੰਦੀ, ਬੰਟੀ ਵਰਮਾਨੀ, ਸਾਬਕਾ ਮੇਅਰ ਅਰੁਣ ਖੋਸਲਾ ਅਤੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ 2 ਜੂਨ ਨੂੰ <b... ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਸ਼ਡਿਊਲ ਜਾਰੀ <br/>
Ad Position 24