ਕਪੂਰਥਲਾ, 30 ਮਈ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੀ ਸੁਸਾਇਟੀ ਵਲੋਂ ਅੰਡਰ-17 ਲੜਕੇ ਤੇ ਲੜਕੀਆਂ ਦੇ ਅੰਤਰ ਸਕੂਲ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੇਜ਼ਬਾਨ ਸਕੂਲ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਤੇ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀਆਂ ਟੀਮਾਂ ਨੇ ਭਾਗ ਲਿਆ | ਲੜਕੀਆਂ ਦੇ ਗਰੁੱਪ ਵਿਚ ਵਾਲੀਬਾਲ ਦਾ ਮੁਕਾਬਲਾ ਮੇਜ਼ਬਾਨ ਸਕੂਲ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਦੀਆਂ ਟੀਮਾਂ ਦਰਮਿਆਨ ਹੋਇਆ | ਜਿਸ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਜੇਤੂ ਰਿਹਾ | ਇਸੇ ਤਰਾਂ ਲੜਕਿਆਂ ਦੇ ਗਰੁੱਪ ਵਿਚ ਵੀ ਮੇਜ਼ਬਾਨ ਆਰ.ਸੀ.ਐਫ. ਸਕੂਲ ਜੇਤੂ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਜੇਤੂ ਟੀਮਾਂ ਨੂੰ 'ਸਪਾਇਕ ਏਸ ਕੱਪ' ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਉਨਾਂ ਕਿਹਾ ਕਿ ਖੇਡਾਂ ਸਰੀਰ ਨੂੰ ਸਿਹਤਮੰਦ ਤੇ ਦਿਮਾਗੀ ਤੌਰ 'ਤੇ ਤਰੋਤਾਜ਼ਾ ਰੱਖਦੀਆਂ ਹਨ | ਉਨਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਅੰਤਰ ਸਕੂਲ ਵਾਲੀਬਾਲ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਤੋਂ ਇਲਾਵਾ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |