27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਵੀਂ ਸਬਜ਼ੀ ਮੰਡੀ ਦੇ ਬਾਹਰ 6 ਦੁਕਾਨਾਂ ਨੂੰ ਲੱਗੀ ਅੱਗ, 25-30 ਲੱਖ ਦਾ ਹੋਇਆ ਨੁਕਸਾਨ

Ad Position 21
No active advertisement
ਅਜੀਤ ਡੈਸਕ 31-05-2026
ਕਪੂਰਥਲਾ, 30 ਮਈ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ ਤੇ ਨਵੀਂ ਸਬਜ਼ੀ ਮੰਡੀ ਦੇ ਬਾਹਰ ਖੋਖੇ ਦੀਆਂ ਬਣੀਆਂ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਵਿਚ ਤੜਕਸਾਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਪੰਜ ਫਰੂਟ ਤੇ ਇੱਕ ਸਬਜ਼ੀ ਦੀ ਦੁਕਾਨ ਸੜ ਕੇ ਪੂਰੀ ਤਰ੍ਹਾਂ ਖ਼ਾਕ ਹੋ ਗਈ, ਜਿਸ ਕਾਰਨ ਦੁਕਾਨਦਾਰਾਂ ਦਾ 25 ਤੋਂ 30 ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਪੀੜਤ ਦੁਕਾਨਦਾਰ ਅਸ਼ੋਕ ਗੁਪਤਾ ਨੇ ਦੱਸਿਆ ਕਿ ਉਸ ਨੂੰ ਕਿਸੇ ਵਿਅਕਤੀ ਨੇ ਤੜਕਸਾਰ ਲਗਭਗ ਪੌਣੇ 5 ਵਜੇ ਫ਼ੋਨ ਕੀਤਾ ਕਿ ਦੁਕਾਨਾਂ ਨੂੰ ਅੱਗ ਲੱਗੀ ਹੈ, ਜਿਸ 'ਤੇ ਉਹ ਤੁਰੰਤ ਮੌਕੇ 'ਤੇ ਪੁੱਜੇ ਤੇ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ, ਜਿਸ 'ਤੇ ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਤੇ ਦੋ ਗੱਡੀਆਂ ਦੀ ਮਦਦ ਨਾਲ ਲਗਭਗ ਦੋ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਪਰ ਤੱਦ ਤੱਕ ਪੰਜ ਫਰੂਟ ਤੇ ਇੱਕ ਸਬਜ਼ੀ ਦੀ ਦੁਕਾਨ ਪੂਰੀ ਤਰ੍ਹਾਂ ਸੜ ਚੁੱਕੀ ਸੀ | ਇਸ ਦੌਰਾਨ ਕੁੱਝ ਦਰਖ਼ਤ ਵੀ ਅੱਗ ਕਾਰਨ ਨੁਕਸਾਨੇ ਗਏ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੋਧੀ ਮੁਹਿੰਮ ਵਿਚ ਕੋਤਾਹੀ ਵਰਤਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਅਕਾਸ਼ ਬਾਂਸਲ ਅਗਲੀ ਖ਼ਬਰ ਘਰ ਅੰਦਰੋਂ ਨਗਦੀ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ
Ad Position 24