27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀ-ਨਵਤੇਜ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 31-05-2026
ਸੁਲਤਾਨਪੁਰ ਲੋਧੀ, 30 ਮਈ (ਨਰੇਸ਼ ਹੈਪੀ)-ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਸੁਲਤਾਨਪੁਰ ਲੋਧੀ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਸਰਦਾਰ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜਦਕਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਮੌਜੂਦ ਰਹੇ | ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਆਮ ਜਨਤਾ ਮਹਿੰਗਾਈ ਦੀ ਚੱਕੀ ਵਿਚ ਪੀਸੀ ਜਾ ਰਹੀ ਹੈ | ਉਨ•ਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਨੇ ਆਮ ਲੋਕਾਂ ਦਾ ਜੀਵਨ ਬੁਰੀ ਤਰ•ਾਂ ਪ੍ਰਭਾਵਿਤ ਕਰ ਦਿੱਤਾ ਹੈ | ਸਾਬਕਾ ਵਿਧਾਇਕ ਚੀਮਾ ਨੇ ਕੇਂਦਰ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਮਹਿੰਗਾਈ ਤੋਂ ਤੰਗ ਆ ਚੁੱਕਾ ਹੈ ਪਰ ਕੇਂਦਰ ਸਰਕਾਰ ਨੂੰ ਲੋਕਾਂ ਦੀ ਕੋਈ ਚਿੰਤਾ ਨਹੀਂ | ਉਨ•ਾਂ ਕਿਹਾ ਕਿ ਪਹਿਲਾਂ ਹੀ ਲੋਕ ਬੇਰੁਜ਼ਗਾਰੀ ਅਤੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਉੱਪਰੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਲੋਕਾਂ ਦੀ ਕਮਰ ਤੋੜੀ ਜਾ ਰਹੀ ਹੈ |ਚੀਮਾ ਨੇ ਕਿਹਾ, ''ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਆਮ ਆਦਮੀ ਲਈ ਘਰ ਦਾ ਖ਼ਰਚ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ | ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਹਰ ਚੀਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ | ਕੇਂਦਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਸਿਰਫ਼ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ | ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਹੱਥਾਂ ਵਿਚ ਬੈਨਰ ਅਤੇ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜਤਾਇਆ | ਇਸ ਮੌਕੇ ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਫੌਜੀ ਕਲੋਨੀ, ਨਰਿੰਦਰ ਸਿੰਘ ਗਿੱਲਾਂ ਸਾਬਕਾ ਸਰਪੰਚ, ਬਲਦੇਵ ਸਿੰਘ ਰੰਗੀਲਪੁਰ ਸਾਬਕਾ ਬਲਾਕ ਸੰਮਤੀ ਮੈਂਬਰ, ਜਗਪਾਲ ਸਿੰਘ ਚੀਮਾ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ, ਹਰਜਿੰਦਰ ਸਿੰਘ ਜਿੰਦਾ ਸਾਬਕਾ ਵਾਇਸ ਚੇਅਰਮੈਨ ਜ਼ਿਲ•ਾ ਪ੍ਰੀਸ਼ਦ, ਯੂਥ ਆਗੂ ਮੋਨੂੰ ਭੰਡਾਰੀ, ਨਰਿੰਦਰ ਸਿੰਘ ਪੰਨੂ ਸ਼ਹਿਰੀ ਪ੍ਰਧਾਨ, ਰਮੇਸ਼ ਸਿੰਘ ਡਡਵਿੰਡੀ ਸਾਬਕਾ ਜ਼ਿਲ•ਾ ਪ੍ਰਧਾਨ, ਕੁਲਦੀਪ ਸਿੰਘ ਮੰਗੂਪੁਰ, ਪਰਮਜੀਤ ਸਿੰਘ ਪੰਮਾ ਜੱਬੋਵਾਲ, ਰਵੀਪਾਲ ਸਿੰਘ ਦੀਪੇਵਾਲ, ਸੰਗਤ ਸਿੰਘ ਰੰਧਾਵਾ, ਬਲਵੰਤ ਸਿੰਘ ਸੁੱਖਾ ਬੂਲੇ, ਹਰਮਨਪ੍ਰੀਤ ਪਿੰਡ ਅਲੂਵਾਲ, ਅੰਮਿ੍ਤਪਾਲ ਸਿੰਘ ਜੈਨਪੁਰ, ਜਸਕਰਨ ਸਿੰਘ ਚੀਮਾ, ਬਲਜਿੰਦਰ ਸਿੰਘ ਪੀਏ, ਗੁਰਦੀਪ ਸਿੰਘ ਕਾਲਾ ਢਿੱਲੋਂ, ਦਵਿੰਦਰ ਕੁਮਾਰ ਡੀ ਕੇ, ਮਲਕੀਤ ਸਿੰਘ ਸੱਧੂਵਾਲ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਲਾ ਸੰਘਿਆਂ ਬਿਜਲੀ ਦੀ ਦੁਕਾਨ ਤੋਂ ਤੜਕਸਾਰ ਚੋਰੀ ਕਰਦੀਆਂ ਚਾਰ ਔਰਤਾਂ ਕਾਬੂ <br/> ਅਗਲੀ ਖ਼ਬਰ ਨਸ਼ਿਆਂ ਵਿਰੋਧੀ ਮੁਹਿੰਮ ਵਿਚ ਕੋਤਾਹੀ ਵਰਤਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਅਕਾਸ਼ ਬਾਂਸਲ
Ad Position 24