ਕਪੂਰਥਲਾ, 30 ਮਈ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ ਤੇ ਨਵਾਬ ਪਿੰਡ ਭੱਠੇ ਨੇੜੇ ਦੇਰ ਰਾਤ ਦੋ ਮੋਟਰ ਸਾਈਕਲਾਂ ਦੀ ਹੋਈ ਭਿਆਨਕ ਟੱਕਰ ਵਿੱਚ ਇੱਕ ਨÏਜਵਾਨ ਦੀ ਮÏਤ ਹੋ ਗਈ ਜਦਕਿ ਇੱਕ ਅÏਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ¢ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਤੇ ਹਰਜੀਤ ਕÏਰ ਪਤਨੀ ਮਹਿੰਦਰ ਸਿੰਘ ਇੱਕ ਮੋਟਰਸਾਈਕਲ ਤੇ ਸਨ ਜਦ ਕਿ ਹਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਤਲਵੰਡੀ ਚÏਧਰੀਆਂ ਅਤੇ ਹਰਪ੍ਰੀਤ ਸਿੰਘ ਵਾਸੀ ਫਤਿਹਾਬਾਦ ਜੋ ਕਿ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦੇ ਹਨ ਦੂਸਰੇ ਮੋਟਰਸਾਈਕਲ ਤੇ ਸਨ¢ ਇਨ੍ਹਾਂ ਦੋਨਾਂ ਮੋਟਰਸਾਈਕਲਾਂ ਦੀ ਟੱਕਰ ਨਵਾ ਪਿੰਡ ਭੱਠੇ ਨੇੜੇ ਹੋ ਗਈ¢ ਜਿਸ ਵਿੱਚ ਸਾਰੇ ਜਖਮੀ ਹੋ ਗਏ¢ ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਸਿਵਿਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਸੁਖਵਿੰਦਰ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ ਅਤੇ ਹਰਪ੍ਰੀਤ ਸਿੰਘ ਦੀ ਵੀ ਹਾਲਤ ਗੰਭੀਰ ਸੀ ਤੇ ਸਾਰੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ¢ ਮÏਕੇ ਤੇ ਪਹੁੰਚੇ ਮਿ੍ਤਕ ਨÏਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ¢ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਤੋਂ ਏਐਸਆਈ ਬਲਦੇਵ ਸਿੰਘ ਹਸਪਤਾਲ ਵਿਖੇ ਪਹੁੰਚੇ, ਜਿਨ੍ਹਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ¢