ਕਪੂਰਥਲਾ, 30 ਮਈ (ਵਿ.ਪ.)-ਭਾਜਪਾ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਫਗਵਾੜਾ ਪੁੱਜਣ 'ਤੇ ਉਨਾਂ ਨਾਲ ਮੁਲਾਕਾਤ ਕੀਤੀ ਤੇ ਫੱੁਲਾਂ ਦਾ ਗੁਲਦਸਤਾ ਦੇ ਕੇ ਉਨਾਂ ਦਾ ਸਵਾਗਤ ਕੀਤਾ | ਉਨਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦਾ ਸੂਬਾਈ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਹਾਈ ਕਮਾਂਡ ਦਾ ਇਤਿਹਾਸਕ ਫ਼ੈਸਲਾ ਹੈ ਤੇ ਹਾਈਕਮਾਂਡ ਵਲੋਂ ਪਹਿਲੀਵਾਰ ਭਾਜਪਾ ਨੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਇਕ ਮਜ਼ਬੂਤ ਸਿੱਖ ਸ਼ਖ਼ਸੀਅਤ ਨੂੰ ਸੌਂਪੀ ਹੈ ਜੋ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ | ਉਨਾਂ ਕਿਹਾ ਕਿ ਨਵੇਂ ਪ੍ਰਧਾਨ ਪਾਰਟੀ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ ਤੇ ਉਨਾਂ ਦੀ ਅਗਵਾਈ ਵਿਚ ਪਾਰਟੀ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਹੋਰ ਮਜ਼ਬੂਤ ਹੋਵੇਗੀ |