28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੋਪਾਲ ਗੋਧਾਮ ਮਹਾਤੀਰਥ ਵਿਖੇ ਨਤਮਸਤਕ ਹੋਏ ਰਾਣਾ ਧੜੇ ਦੇ ਸੱਤ ਜੇਤੂ ਉਮੀਦਵਾਰ <br/>

Ad Position 21
No active advertisement
ਅਜੀਤ ਡੈਸਕ 31-05-2026
ਸੁਲਤਾਨਪੁਰ ਲੋਧੀ, 30 ਮਈ (ਨਰੇਸ਼ ਹੈਪੀ)-ਨਗਰ ਕੌਂਸਲ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਦੇ ਸੱਤ ਜੇਤੂ ਉਮੀਦਵਾਰਾਂ ਨੇ ਅੱਜ ਗੋਪਾਲ ਗੋਧਾਮ ਮਹਾਂਤੀਰਥ (ਗਊਸ਼ਾਲਾ) ਵਿਖੇ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | ਇਸ ਮੌਕੇ ਉਨ•ਾਂ ਨੇ ਚੋਣਾਂ ਦੌਰਾਨ ਮਿਲੇ ਭਰਵੇਂ ਲੋਕ ਸਮਰਥਨ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਸਪਸ਼ਟ ਕੀਤਾ ਕਿ ਉਹ ਸਾਰੇ ਇੱਕਜੁੱਟ ਹਨ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਜੇਤੂ ਉਮੀਦਵਾਰਾਂ ਨੇ ਆਪਣੇ ਖ਼ਿਲਾਫ਼ ਅਤੇ ਧੜੇ ਦੀ ਏਕਤਾ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਨਿਰਾਧਾਰ ਕਰਾਰ ਦਿੰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਲੋਕਾਂ ਨੂੰ ਗੁਮਰਾਹ ਕਰਨ ਲਈ ਝੂਠਾ ਪ੍ਰਚਾਰ ਕਰ ਰਹੇ ਹਨ, ਪਰ ਅਜਿਹੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ | ਉਨ•ਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ•ਾਂ ਨੂੰ ਜਿਤਾਇਆ ਹੈ, ਉਹ ਉਸ ਭਰੋਸੇ ਨੂੰ ਕਾਇਮ ਰੱਖਣ ਲਈ ਦਿਨ-ਰਾਤ ਮਿਹਨਤ ਕਰਨਗੇ | ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਤੇ ਕੌਂਸਲਰ ਪਵਨ ਕਨੌਜੀਆ ਨੇ ਆਪਣੇ ਬਿਆਨ ਵਿਚ ਕਿਹਾ ਕਿ ਇਹ ਜਿੱਤ ਕਿਸੇ ਇੱਕ ਵਿਅਕਤੀ ਦੀ ਨਹੀਂ ਸਗੋਂ ਸਮੂਹ ਸ਼ਹਿਰ ਵਾਸੀਆਂ ਦੀ ਜਿੱਤ ਹੈ | ਉਨ•ਾਂ ਕਿਹਾ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਚੋਣਾਂ ਲੜੀਆਂ ਗਈਆਂ ਹਨ ਅਤੇ ਅਸੀਂ ਸਾਰੇ ਵਿਧਾਇਕ ਰਾਣਾ ਸਾਹਿਬ ਦੇ ਨਾਲ ਚਟਾਨ ਵਾਂਗ ਖੜੇ ਹਾਂ ਅਤੇ ਅੱਗੇ ਵੀ ਰਹਾਂਗੇ | ਉਨ•ਾਂ ਕਿਹਾ ਕਿ ਲੋਕਾਂ ਨੇ ਜਿਸ ਉਮੀਦ ਨਾਲ ਸਾਨੂੰ ਆਪਣੀ ਨੁਮਾਇੰਦਗੀ ਦੀ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰਾ ਕਰਨਾ ਸਾਡਾ ਪਹਿਲਾ ਫਰਜ਼ ਹੈ | ਉਨ•ਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਸੋਸ਼ਲ ਮੀਡੀਆ ਰਾਹੀਂ ਗਲਤ ਪ੍ਰਚਾਰ ਕਰਕੇ ਲੋਕਾਂ ਵਿਚ ਵਹਿਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਜਨਤਾ ਸਭ ਕੁਝ ਸਮਝਦੀ ਹੈ | ਅੰਤ ਚ ਸਮੂਹ ਕੌਂਸਲਰ ਨੇ ਸ਼ਹਿਰਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਵਿਚ ਲੋਕਾਂ ਦੀ ਆਵਾਜ਼ ਨੂੰ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ | ਇਸ ਮੌਕੇ ਗਊਸ਼ਾਲਾ ਦੇ ਚੇਅਰਮੈਨ ਅਨਿਲ ਭੋਲਾ, ਸੈਕਟਰੀ ਦੀਨ ਦਿਆਲ, ਉਪ ਪ੍ਰਧਾਨ ਕਮਲ ਕਿਸ਼ੋਰ ਚਾਵਲਾ ਅਤੇ ਰਚਿਤ ਕੋਛੜ ਵੱਲੋਂ ਪ੍ਰਬੰਧਕ ਕਮੇਟੀ ਵੱਲੋਂ ਗਊਸ਼ਾਲਾ ਪੁੱਜਣ ਤੇ ਉਨ•ਾਂ ਸਮੂਹ ਜੇਤੂ ਉਮੀਦਵਾਰਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਪਵਨ ਕਨੌਜੀਆ, ਅਮਰਜੀਤ ਕੌਰ ਚੀਮਾ, ਸੰਦੀਪ ਕੌਰ ਚੀਮਾ, ਰਵੀ ਕਾਂਤਾ ਚੌਹਾਨ, ਗੁਰਜੀਤ ਕੌਰ, ਸਿਮਰਪ੍ਰੀਤ ਕੌਰ, ਕਸ਼ਮੀਰ ਸਿੰਘ (ਸਮੂਹ ਕੌਂਸਲਰ), ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ, ਕਰਨ ਚੌਹਾਨ, ਸੋਨੂੰ ਕਨੋਜੀਆ, ਰਿਟਾ: ਐਸ ਡੀ ਓ ਰਕੇਸ਼ ਛੁਰਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਦਾ ਟੂਰ ਲਾਇਆ <br/> ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਵੈਲਨਸ ਕਲੱਬ ਵਲੋਂ ਕਰਵਾਈ ਹੀਿਲੰਗ ਵਿੱਦ ਆਰਟਸ ਵਿਸ਼ੇ 'ਤੇ ਵਰਕਸ਼ਾਪ <br/>
Ad Position 24