28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ 'ਚ ਮਾਪੇ-ਅਧਿਆਪਕ ਮਿਲਣੀ <br/>

Ad Position 21
No active advertisement
ਅਜੀਤ ਡੈਸਕ 31-05-2026
ਸੁਲਤਾਨਪੁਰ ਲੋਧੀ, 30 ਮਈ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਨਰਸਰੀ ਤੋਂ ਬਾਰਵੀਂ ਜਮਾਤ ਦੇ ਪਿ੍ਓਡਿਕ–1 ਦੇ ਨਤੀਜਿਆਂ ਸਬੰਧੀ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ਅਧਿਆਪਕਾਂ ਵੱਲੋਂ ਮਾਪਿਆਂ ਨੂੰ ਪਿ੍ਓਡਿਕ –1 ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਦੀਆਂ ਖ਼ੂਬੀਆਂ ਤੇ ਸੁਧਾਰ ਯੋਗ ਖੇਤਰਾਂ ਬਾਰੇ ਵੀ ਚਰਚਾ ਕੀਤੀ ਗਈ | ਮਾਪਿਆਂ ਨੂੰ ਬੱਚਿਆਂ ਦੀ ਨਿਯਮਿਤ ਪੜ•ਾਈ, ਘਰੇਲੂ ਕਾਰਜ ਅਤੇ ਸਕੂਲ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਵਿਦਿਆਰਥੀਆਂ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ | ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਨੂੰ ਹੋਰ ਬਿਹਤਰ ਬਣਾਉਣਾ ਅਤੇ ਉਨ•ਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੀ ਕੌਰ ਕਮੇਟੀ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਮਾਂਗੇਵਾਲ ਵਿਚ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ <br/>
Ad Position 24